03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਧਿਕਾਰੀ ਵਿਕਾਸ ਕੰਮਾਂ ਦੀ ਰਫ਼ਤਾਰ 'ਚ ਤੇਜ਼ੀ ਲਿਆ ਕੇ ਸਮੇਂ ਸਿਰ ਮੁਕੰਮਲ ਕਰਨ- ਡਾ: ਰਾਜ ਕੁਮਾਰ ਚੱਬੇਵਾਲ

Ad Position 21
No active advertisement
ਅਜੀਤ ਡੈਸਕ 23-04-2026
ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਉਨ੍ਹਾਂ ਕੇਂਦਰ ਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ | ਉਨ੍ਹਾਂ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੱਕੇ ਮਕਾਨ ਬਣਾਉਣ ਲਈ ਲੋੜੀਂਦੀ ਵਿੱਤੀ ਮਦਦ ਦੇਣ ਦੇ ਕੇਸਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਵਿਚਾਰਦਿਆਂ ਤਿੰਨ ਕਿਸ਼ਤਾਂ ਵਿਚ ਰਕਮ ਜਾਰੀ ਕਰਨੀ ਯਕੀਨੀ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਐਮ.ਪੀ.ਲੈੱਡ ਸਕੀਮ ਤਹਿਤ ਅਲਾਟ ਹੋਏ 140 ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਊਨਾ ਰੋਡ ਦੀ ਹਾਲਤ ਵਿਚ ਸੁਧਾਰ ਲਿਆਉਣ ਬਾਰੇ ਵਿਚਾਰ ਰੱਖਣ 'ਤੇ ਡਾ. ਚੱਬੇਵਾਲ ਨੇ ਐੱਨ.ਐੱਚ.ਏ.ਆਈ., ਜੰਗਲਾਤ ਵਿਭਾਗ ਅਤੇ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਵਿਚ ਇਸ ਰੋਡ ਨੂੰ ਵਧੀਆ ਸੜਕ ਵਜੋਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਪ੍ਰੋਜੈਕਟ ਦੀ ਸਥਿਤੀ ਬਾਰੇ ਪੁੱਛੇ ਜਾਣ 'ਤੇ ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ ਜੋ ਆਉਂਦੇ ਦੋ ਸਾਲਾਂ ਵਿਚ ਮੁਕੰਮਲ ਹੋਵੇਗਾ | ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਵੱਖ-ਵੱਖ ਸੜਕਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਿਆ | ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲਬਾਤ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਨ੍ਹਾਂ ਲੋਕ ਪੱਖੀ ਸਕੀਮਾਂ ਦੀ ਹਰ ਲਾਭਪਾਤਰੀ ਨੂੰ ਸਹੂਲਤ ਮਿਲਣੀ ਯਕੀਨੀ ਬਣਾਈ ਜਾਵੇ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਕਾਰਜਾਂ ਦੀ ਲਗਾਤਾਰ ਨਜ਼ਰਸਾਨੀ ਕਰਦਿਆਂ ਕੁਆਲਿਟੀ, ਪਾਰਦਰਸ਼ਤਾ ਅਤੇ ਤੈਅ ਸਮੇਂ ਦਾ ਪੂਰਾ ਧਿਆਨ ਰੱਖਿਆ ਜਾਵੇ | ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਟਾਂਡਾ ਹਲਕੇ ਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਨਿਰਧਾਰਿਤ ਸਮੇਂ ਵਿਚ ਪੂਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਗਿ੍ਫ਼ਤਾਰ, 6 ਚੋਰੀ ਦੇ ਮੋਟਰਸਾਈਕਲ ਬਰਾਮਦ
Ad Position 24