ਅੱਡਾ ਸਰਾਂ, 22 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਵਿਸ਼ਵ ਧਰਤੀ ਦਿਵਸ ਮੌਕੇ ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾਂ ਵਿਖੇ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਪਿ੍ੰਸੀਪਲ ਵਿਸ਼ਾਲ ਵਰਮਾ ਦੀ ਅਗਵਾਈ ਹੇਠ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਤੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿਚ ਵਾਤਾਵਰਨ ਸੰਭਾਲ ਦੇ ਸੰਦੇਸ਼ ਨਾਲ ਕੀਤੀ ਗਈ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਵੇਂ ਕਿ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਨਾਅਰੇ ਲਿਖਣ ਅਤੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਬੱਚਿਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਰੰਗ-ਬਰੰਗੇ ਪੋਸਟਰਾਂ ਰਾਹੀਂ ਧਰਤੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਅਤੇ ਵਾਤਾਵਰਨ ਪ੍ਰਦੂਸ਼ਣ ਦੇ ਖ਼ਤਰੇ ਬਾਰੇ ਜਾਗਰੂਕਤਾ ਫੈਲਾਈ | ਇਸ ਮੌਕੇ ਨੇ ਆਪਣੇ ਸੰਬੋਧਨ ਦੌਰਾਨ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਨ ਦੀ ਸੁਰੱਖਿਆ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿਚ ਛੋਟੀਆਂ-ਛੋਟੀਆਂ ਆਦਤਾਂ ਅਪਣਾ ਕੇ, ਜਿਵੇਂ ਪਾਣੀ ਦੀ ਬੱਚਤ, ਪਲਾਸਟਿਕ ਦੀ ਵਰਤੋਂ ਘਟਾਉਣਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣਾ, ਧਰਤੀ ਨੂੰ ਬਚਾਉਣ ਵਿਚ ਯੋਗਦਾਨ ਪਾਉਣ | ਇਸ ਮੌਕੇ ਨਵਦੀਪ ਕੌਰ, ਸ਼ਕੁੰਤਲਾ ਦੇਵੀ, ਕੁਲਵਿੰਦਰ ਕੌਰ, ਹਰਜੀਤ ਸਿੰਘ ਤੇ ਅਵਤਾਰ ਸਿੰਘ ਆਦਿ ਮੌਜੂਦ ਸਨ |