31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਉਮੀਦਵਾਰ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ- ਰਮਨਦੀਪ ਕੌਰ

Ad Position 21
No active advertisement
ਅਜੀਤ ਡੈਸਕ 23-04-2026
ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਪਲਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕੈਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕੈਰੀਅਰ ਕੌਂਸਲਿੰਗ ਕੀਤੀ ਜਾਂਦੀ ਹੈ | ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰੁਦੇ ਹਨ, ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ | ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਈਲ ਐਪ 'ਡੀ.ਬੀ.ਈ.ਈ. ਹੁਸ਼ਿਆਰਪੁਰ' ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਪ੍ਰਾਰਥੀ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐੱਮ. ਐੱਸ. ਡੀ. ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ. ਟੀ. ਆਈ. ਕੰਪਲੈਕਸ ਜਲੰਧਰ ਰੋਡ ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਕੇਸ਼ ਵੋਹਰਾ ਦਾ ਅਮਰੀਕਾ ਤੋਂ ਵਾਪਸ ਆਉਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪ੍ਰਧਾਨ ਪਾਬਲਾ ਵਲੋਂ ਸਾਇੰਸ ਲੈਬ ਦਾ ਉਦਘਾਟਨ
Ad Position 24