ਗੜ੍ਹਦੀਵਾਲਾ, 22 ਅਪ੍ਰੈਲ (ਚੱਗਰ)-ਗੜ੍ਹਦੀਵਾਲਾ ਦਾਣਾ ਮੰਡੀ ਵਿਖੇ ਸਾਬਕਾ ਚੇਅਰਮੈਨ ਅਤੇ ਸੂਬਾ ਸਕੱਤਰ ਕਿਸਾਨ ਸੈੱਲ ਹਰਮੀਤ ਸਿੰਘ ਔਲਖ ਨੇ ਦੌਰਾ ਕਰਕੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ | ਉਪਰੰਤ ਉਨ੍ਹਾਂ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਲਈ ਅਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹਾ | ਇਸ ਮੌਕੇ ਉਨ੍ਹਾਂ ਕਣਕ ਦਾ ਤੋਲ ਵੀ ਚੈੱਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਨਾਲ ਸਬੰਧਿਤ ਕੰਮਾਂ ਵਿਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਫ਼ਸਲ ਸਮੇਂ ਸਿਰ ਚੁੱਕੀ ਜਾਵੇਗੀ | ਇਸ ਮੌਕੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਸੈਕਟਰੀ ਮੰਡੀ ਬੋਰਡ ਵਿਨੋਦ ਕੁਮਾਰ, 'ਆਪ' ਆਗੂ ਸ਼ੁਭਮ ਸਹੋਤਾ ਗੜ੍ਹਦੀਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ, ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਰੂਪ ਲਾਲ, ਸੁਰਿੰਦਰ ਕੁਮਾਰ, ਸੁਖਵਿੰਦਰ ਸਿੰਘ, ਪਰਮਜੀਤ ਗਿੱਲ, ਤਰਨਜੀਤ ਦਿਓਲ ਤੇ ਸਤਵਿੰਦਰ ਸਿੰਘ