ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ 'ਚ ਵਿਸ਼ਵ ਧਰਤੀ ਦਿਵਸ ਸਕੂਲ ਦੇ ਪ੍ਰਧਾਨ ਡਾ. ਸੰਜੀਵ ਕੁਮਾਰ, ਸਕੱਤਰ ਹਰੀਸ਼ ਬਰੂਟਾ ਤੇ ਪਿ੍ੰਸੀਪਲ ਨੀਲਮ ਰਾਣੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਧਰਤੀ ਸਬੰਧੀ ਪੋਸਟਰ ਤਿਆਰ ਕਰਕੇ ਜਾਗਰੂਕਤਾ ਪੈਦਾ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਧਰਤੀ ਦਾ ਸਾਡੇ ਜੀਵਨ 'ਚ ਕੀ ਮਹੱਤਵ ਹੈ ਅਤੇ ਇਸ ਨੂੰ ਕਿਸ ਤਰ੍ਹਾਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਧਰਤੀ ਦੀ ਸੁਰੱਖਿਆ ਲਈ ਸਹੁੰ ਵੀ ਚੁੱਕੀ ਗਈ | ਸਕੂਲ ਪਿ੍ੰਸੀਪਲ ਨੀਲਮ ਰਾਣੀ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ |