ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਕਾਨ ਵੇਚਣ ਦੇ ਨਾਂ 'ਤੇ ਕਥਿਤ ਤੌਰ 'ਤੇ ਧੋਖਾਧੜੀ ਕਰਨ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਕੱਚਾ ਟੋਭਾ ਦੀ ਵਾਸੀ ਸਤਵਿੰਦਰ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਮਕਾਨ ਵੇਚਣ ਦੇ ਨਾਂ 'ਤੇ ਉਸਦੇ ਮੁਹੱਲੇ ਦੇ ਵਾਸੀ ਗੌਰਵ ਸੂਦ ਨੇ ਉਸਦੇ ਨਾਲ ਕਥਿਤ ਤੌਰ 'ਤੇ ਧੋਖਾਧੜੀ ਕੀਤੀ ਹੈ | ਜ਼ਿਲ੍ਹਾ ਪੁਲਿਸ ਪ੍ਰਮੁੱਖ ਦੀ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਸਿਟੀ ਨੇ ਕੀਤੀ ਸੀ | ਜਾਂਚ ਰਿਪੋਰਟ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |