ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 5 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸੇਠੀ ਵਾਸੀ ਫ਼ਤਿਹਗੜ੍ਹ ਨੰੂ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਗੜ੍ਹਦੀਵਾਲਾ ਪੁਲਿਸ ਨੇ ਬੂਟਾ ਰਾਮ ਵਾਸੀ ਜੌਹਲਾਂ ਅਤੇ ਉਸਦੀ ਪਤਨੀ ਰਮਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਬੁੱਲੋ੍ਹਵਾਲ ਪੁਲਿਸ ਨੇ ਗਸ਼ਤ ਦੌਰਾਨ ਭੱਠਾ ਦੇ ਵਾਸੀ ਸੁਰਮਾ ਨੂੰ ਕਾਬੂ ਕਰਕੇ ਉਸ ਤੋਂ 30 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਇਸ ਤਰ੍ਹਾਂ ਚੱਬੇਵਾਲ ਪੁਲਿਸ ਨੇ ਬੋਹਣ ਦੇ ਵਾਸੀ ਹਰਵਿੰਦਰ ਕੁਮਾਰ ਉਰਫ਼ ਹੈਪੀ ਨੂੰ ਕਾਬੂ ਕਰਕੇ ਉਸ ਤੋਂ 9 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ |