24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਹਾਇਕ ਕਮਿਸ਼ਨਰ ਵਲੋਂ ਸਿਵਲ ਡਿਫੈਂਸ ਬਲੈਕ-ਆਊਟ ਮੌਕ ਡਿ੍ਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-04-2026
ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ 24 ਅਪ੍ਰੈਲ 2026 ਨੂੰ ਹੁਸ਼ਿਆਰਪੁਰ ਵਿਚ ਸਿਵਲ ਡਿਫੈਂਸ ਬਲੈਕ-ਆਊਟ ਮੌਕ ਡਿ੍ਲ ਐਕਸਰਸਾਈਜ਼ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਦੌਰਾਨ ਐਮਰਜੈਂਸੀ ਹਾਲਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ | ਇਸ ਸਬੰਧੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵੱਲੋਂ ਤਿਆਰੀਆਂ ਬਾਰੇ ਸਬੰਧਿਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਹਦਾਇਤ ਕੀਤੀ ਕਿ ਬਲੈਕ-ਆਊਟ ਮੌਕ ਡਿ੍ਲ ਐਕਸਰਸਾਈਜ਼ ਲਈ ਸਾਰੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ | ਸਹਾਇਕ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ, ਸਿਹਤ ਵਿਭਾਗ, ਸਿਵਲ ਡਿਫੈਂਸ, ਫਾਇਰ ਬਿ੍ਗੇਡ, ਪੁਲਿਸ ਵਿਭਾਗ, ਨਗਰ ਨਿਗਮ ਆਦਿ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਰਾਤ 8 ਵਜੇ ਸਾਇਰਨ ਵੱਜਣ 'ਤੇ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੀਆਂ ਬੱਤੀਆਂ 8:20 ਵਜੇ ਤੱਕ (20 ਮਿੰਟ ਲਈ) ਪੂਰੀ ਤਰ੍ਹਾਂ ਬੰਦ ਰੱਖਣ | ਇਸ ਦੌਰਾਨ ਖ਼ਾਸ ਤੌਰ 'ਤੇ ਦੁਕਾਨਾਂ ਦੇ ਸਾਈਨ ਬੋਰਡਾਂ 'ਤੇ ਲੱਗੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ | ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸਥਾਨਕ ਡੀ.ਏ.ਵੀ. ਕਾਲਜ ਵਿਚ ਮੌਕ ਡਿ੍ਲ ਕਰਵਾਈ ਜਾਵੇਗੀ | ਇਸ ਮੌਕੇ 'ਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਡੀ. ਐੱਸ. ਪੀ. ਕਰਤਾਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ 'ਚ 6 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਅਗਲੀ ਖ਼ਬਰ ਪੱਤਰਕਾਰ ਅਟਵਾਲ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ
Ad Position 24