24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ, ਡਾ. ਨੀਲਮ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ

Ad Position 21
No active advertisement
ਅਜੀਤ ਡੈਸਕ 24-04-2026
ਭੰਗਾਲਾ, 23 ਅਪ੍ਰੈਲ (ਬਲਵਿੰਦਰ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਸੀ. ਐੱਚ. ਸੀ. ਬੁੱਢਾਬੜ ਵਲੋਂ ਹੀਟਵੇਵ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ | ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਿਆ ਜਾਵੇ ਅਤੇ ਜੇ ਬਹੁਤ ਜ਼ਰੂਰੀ ਹੋਵੇ ਤਾਂ ਹੀ ਬਾਹਰ ਜਾਇਆ ਜਾਵੇ | ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਖ਼ਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ | ਡਾ. ਨੀਲਮ ਨੇ ਕਿਹਾ ਕਿ ਗਰਮੀ ਵਿਚ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ ਅਤੇ ਲੂ ਤੋਂ ਬਚਾਅ ਲਈ ਟੋਪੀ, ਛਤਰੀ ਜਾਂ ਗਿੱਲਾ ਕੱਪੜਾ ਵਰਤਣਾ ਚਾਹੀਦਾ ਹੈ | ਹਲਕੇ ਅਤੇ ਢਿੱਲੇ ਕੱਪੜੇ ਪਹਿਨਣ ਅਤੇ ਧੁੱਪ ਵਿਚ ਜ਼ਿਆਦਾ ਸਮਾਂ ਨਾ ਬਿਤਾਉਣ ਦੀ ਵੀ ਸਲਾਹ ਦਿੱਤੀ ਗਈ | ਉਨ੍ਹਾਂ ਹੋਰ ਦੱਸਿਆ ਕਿ ਜੇ ਕਿਸੇ ਨੂੰ ਚੱਕਰ, ਉਲਟੀ, ਤੇਜ਼ ਬੁਖ਼ਾਰ ਜਾਂ ਬੇਹੋਸ਼ੀ ਵਰਗੇ ਲੱਛਣ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ 'ਚ ਹੋਈ ਸ਼ੁਮਾਰ ਅਗਲੀ ਖ਼ਬਰ ਸੀ. ਆਈ. ਡੀ. ਵਿਭਾਗ ਦੇ ਮੁਲਾਜ਼ਮ ਰਾਣਾ ਹਾਦਸੇ ਦੌਰਾਨ ਜ਼ਖਮੀ
Ad Position 24