ਹੁਸ਼ਿਆਰਪੁਰ, 23 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਥਾਨਕ ਵਾਰਡ ਨੰਬਰ-18 'ਚ ਇਕ ਮਹੱਤਵਪੂਰਨ ਸੜਕ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਹੀਰਾਂ ਚੌਂਕ ਤੋਂ ਗੁਰਦੁਆਰਾ ਸ੍ਰੀ ਜਾਹਰ ਜਹੂਰ ਸਾਹਿਬ ਨੂੰ ਜਾਣ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ | ਇਸ ਸੜਕ ਦਾ ਨਿਰਮਾਣ ਲਗਪਗ 39 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਪ੍ਰਾਪਤ ਹੋਵੇਗੀ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਹਰ ਵਾਰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੇ ਵਿਕਾਸ ਲਈ ਅਜਿਹੇ ਕੰਮ ਜਾਰੀ ਰਹਿਣਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੁਸ਼ ਸ਼ਾਰਦਾ, ਹਰਪਾਲ ਸਿੰਘ ਪਾਲਾ, ਹਰਭਜਨ ਸਿੰਘ ਮਾਸਟਰ, ਸਤਵੰਤ ਸਿੰਘ ਸਿਆਣ ਤੇ ਸੋਨੂੰ ਆਦਿ ਹਾਜ਼ਰ ਸਨ |