ਗੜ੍ਹਸ਼ੰਕਰ, 23 ਅਪ੍ਰੈਲ (ਧਾਲੀਵਾਲ)-ਡਾ. ਰਾਜਨ ਆਈ ਕੇਅਰ ਹਸਪਤਾਲ ਗੜ੍ਹਸ਼ੰਕਰ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਸਰਦਾਰ ਮੱਖਣ ਸਿੰਘ ਯਾਦਗਾਰੀ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਵਿਚ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 47 ਮਰੀਜ਼ਾਂ ਨੂੰ ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ ਜਦਕਿ 1 ਮਰੀਜ਼ ਦਾ ਪਟਰੀਜ਼ਿਅਮ ਆਪ੍ਰੇਸ਼ਨ ਕੀਤਾ ਗਿਆ | ਕੈਂਪ ਵਿਚ 120 ਮਰੀਜ਼ਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਹਸਪਤਾਲ ਦੇ ਐੱਮ.ਡੀ. ਅਤੇ ਅੱਖਾਂ ਦੇ ਮਾਹਿਰ ਡਾ. ਐੱਸ. ਰਾਜਨ ਨੇ ਦੱਸਿਆ ਕਿ ਅੱਜ ਕੱਲ੍ਹ ਅੱਖਾਂ ਦੀਆਂ ਸਮੱਸਿਆਵਾਂ ਵਿਚ ਵਾਧਾ ਹੋ ਰਿਹਾ ਹੈ, ਇਸ ਲਈ ਸਮੇਂ-ਸਮੇਂ 'ਤੇ ਜਾਂਚ ਕਰਵਾਉਣਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਮਰੀਜ਼ਾਂ ਨੂੰ ਅੱਖਾਂ ਦੀ ਸੁਰੱਖਿਆ ਲਈ ਧੂੜ, ਧੰੂਏਾ ਅਤੇ ਤੇਜ਼ ਧੁੱਪ ਤੋਂ ਬਚਣ ਅਤੇ ਮੋਬਾਈਲ ਜਾਂ ਕੰਪਿਊਟਰ ਦੀ ਵਰਤੋਂ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ | ਕੈਂਪ ਦੌਰਾਨ ਮੌਕੇ ਲੋਕਾਂ ਨੇ ਹਸਪਤਾਲ ਦੀ ਟੀਮ ਵਲੋਂ ਕੀਤੀ ਗਈ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਕੈਂਪ ਲਗਾਉਣ ਲਈ ਧੰਨਵਾਦ ਕੀਤਾ |