24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਾਰੀ ਕੀਤੇ ਐਲਾਨਨਾਮੇ ਦਾ ਮਨਜੀਤ ਸਿੰਘ ਦਸੂਹਾ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 24-04-2026
ਟਾਂਡਾ ਉੜਮੁੜ, 23 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਜਾਰੀ ਕੀਤੇ ਵਿਜ਼ਨ ਡਾਕੂਮੈਂਟ ਦਾ ਜ਼ਿਲ੍ਹਾ ਹੁਸ਼ਿਆਰਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਡਾਕੂਮੈਂਟ ਵਿਜ਼ਨ ਪੰਥ, ਪੰਜਾਬ ਤੇ ਪੰਜਾਬੀਅਤ ਦੀ ਭਲਾਈ ਤੇ ਚੜ੍ਹਦੀ ਕਲਾ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਤਿਆਰ ਹੋਏ ਡਾਕੂਮੈਂਟ ਵਿਜ਼ਨ ਵਿਚ ਸਾਰੇ ਵਰਗਾਂ ਦੀ ਭਲਾਈ ਦੀ ਗੱਲ ਕੀਤੀ ਗਈ ਹੈ ਤੇ ਘੱਟ ਗਿਣਤੀ ਲੋਕਾਂ ਦੇ ਹਿਤ ਲਈ ਵੀ ਗੱਲ ਕੀਤੀ ਗਈ | ਉਨ੍ਹਾਂ ਕਿਹਾ ਕਿ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਿਸ ਪੰਜਾਬ ਦਾ ਸਮਝੌਤਾ ਹੋਇਆ ਹੈ, ਇਹ ਪੰਥ ਦੇ ਵਡਮੁੱਲੇ ਹਿਤਾਂ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਹੋਇਆ ਹੈ | ਉਸ ਦਿਨ ਤੋਂ ਵਿਰੋਧੀ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ | ਉਨ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਮੈਂਬਰ ਲੋਕ ਸਭਾ ਭਾਈ ਅੰਮਿ੍ਤ ਪਾਲ ਸਿੰਘ ਦੀ ਐੱਨ. ਐੱਸ. ਏ. ਖ਼ਤਮ ਹੋਈ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਨਾਲ ਧੱਕਾ ਕਰ ਰਹੀ ਹੈ ਤੇ ਜਾਣ ਬੁੱਝ ਕੇ ਭਾਈ ਅੰਮਿ੍ਤਪਾਲ ਸਿੰਘ ਨੂੰ ਉਲਝਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਨੂੰ ਜਲਦੀ ਪੰਜਾਬ ਲਿਆਵੇ ਕਿਉਂਕਿ ਪੰਜਾਬ ਦੇ ਲੋਕਾਂ ਵਲੋਂ ਸਭ ਤੋਂ ਵੱਧ ਵੋਟਾਂ ਨਾਲ ਜਿਤਾਏ | ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ ਵਿਚ ਡੱਕਣਾ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਕੰਧ ਤੇ ਲਿਖਿਆ ਸੱਚ ਹੈ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਸ ਪੰਜਾਬ ਦੀ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਬਾਦਲ ਪਰਿਵਾਰ ਦੇ ਕਹਿਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਕ ਪਰਿਵਾਰ ਨੂੰ ਖ਼ੁਸ਼ ਕਰਨ ਦੇ ਚੱਕਰ ਵਿਚ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲਾ ਰਿਹਾ | ਉਨ੍ਹਾਂ ਕਿਹਾ ਕਿ ਜਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ, ਉਹ ਕਮੇਟੀ ਅੱਜ ਇਕ ਪਰਿਵਾਰ ਦੇ ਜਾਲ ਵਿਚ ਫਸ ਕੇ ਸਿੱਖ ਧਰਮ ਦੀਆਂ ਪਰੰਪਰਾਵਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹੀਰ ਬਹਿ ਵਿਖੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਸਥਾਪਤ ਅਗਲੀ ਖ਼ਬਰ ਸਰਕਾਰੀ ਸਕੂਲ ਠੁਆਣਾ ਦੇ ਅਧਿਆਪਕ ਦੀ ਵੀਡੀਓ ਵਾਇਰਲ ਹੋਣ ਸੰਬੰਧੀ ਧੀਮਾਨ ਦੀ ਅਗਵਾਈ 'ਚ ਵਫ਼ਦ ਡੀ. ਸੀ. ਨੂੰ ਮਿਲਿਆ
Ad Position 24