23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਿੰਡ ਹੀਰ ਬਹਿ ਵਿਖੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਸਥਾਪਤ

Ad Position 21
No active advertisement
ਅਜੀਤ ਡੈਸਕ 24-04-2026
ਤਲਵਾੜਾ, 23 ਅਪ੍ਰੈਲ (ਮਨੀਸ਼ਾ ਮਹਿਤਾ)-ਕਮਾਹੀ ਦੇਵੀ ਖੇਤਰ ਦੇ ਪਿੰਡ ਹੀਰ ਬਹਿ ਵਿਖੇ ਸ਼ਿਵ ਪਰਿਵਾਰ ਮੂਰਤੀਆਂ ਸਥਾਪਤ ਕੀਤੀਆਂ ਗਈਆਂ | ਇਸ ਮੌਕੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਸਾਬਕਾ ਮੈਂਬਰ ਭਾਜਪਾ ਕਾਰਜਕਾਰੀ ਉਚੇਚੇ ਤੌਰ 'ਤੇ ਆਪਣੀ ਹਾਜ਼ਰੀ ਲਗਵਾਉਣ ਲਈ ਪਹੁੰਚੇ | ਉਨ੍ਹਾਂ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮੰਡਲ ਪ੍ਰਧਾਨ ਕੈਪ. ਨਰੇਸ਼, ਸੀਨੀਅਰ ਵਾਈਸ ਪ੍ਰਧਾਨ ਠਾਕੁਰ ਪੁਸ਼ਪਿੰਦਰ ਸਿੰਘ, ਸੀਨੀਅਰ ਭਾਜਪਾ ਲੀਡਰ ਚੌਧਰੀ ਪ੍ਰੇਮ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਮਾਸਟਰ ਹਰਦਿਆਲ ਸਿੰਘ, ਸੁਰਿੰਦਰ ਸਿੰਘ, ਮਾਸਟਰ ਹਰਦਿਆਲ, ਮਾਸਟਰ ਸਰਵਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਿਵ ਭਗਤ ਹਾਜ਼ਰ ਸਨ | ਇਸ ਮੌਕੇ ਭਾਜਪਾ ਨੇਤਾ ਸੁਸ਼ੀਲ ਪਿੰਕੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬੁੱਢੀ ਪਿੰਡ ਦਾ ਸਰਪੰਚ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਾਰੀ ਕੀਤੇ ਐਲਾਨਨਾਮੇ ਦਾ ਮਨਜੀਤ ਸਿੰਘ ਦਸੂਹਾ ਵਲੋਂ ਸਵਾਗਤ
Ad Position 24