ਟਾਂਡਾ ਉੜਮੁੜ, 23 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਬੁੱਢੀ ਪਿੰਡ ਦਾ ਸਰਪੰਚ ਬਲਵੰਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਸਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਰਪੰਚ ਬਲਵੰਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ | ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਇਹ ਕਦਮ ਚੁੱਕਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ਦੇ ਹਰ ਵਰਗ ਦੀ ਭਲਾਈ ਲਈ ਮਿਲ ਕੇ ਕੰਮ ਕੀਤਾ ਜਾਵੇਗਾ | ਇਸ ਮੌਕੇ ਬੋਲਦਿਆਂ ਵਿਧਾਇਕ ਜਸਬੀਰ ਰਾਜਾ ਨੇ ਕਿਹਾ ਕਿ ਸਰਪੰਚ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਗਗਨਦੀਪ ਸਿੰਘ ਮੋਹਾ, ਸੰਦੀਪ ਪੰਡਿਤ, ਪੰਡਿਤ ਪਰਮਾਨੰਦ, ਸੁਖਵਿੰਦਰਜੀਤ ਸਿੰਘ, ਕੁਲਜੀਤ ਪਹਿਲਵਾਨ, ਅਮਨ ਘੁਮਣ, ਹਰਮਨ ਜੀਤ ਸਿੰਘ, ਸੁਖਬੀਰ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |