ਗੜ੍ਹਦੀਵਾਲਾ, 23 ਅਪ੍ਰੈਲ (ਚੱਗਰ)-ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਰਾਜਾ ਕਲਾਂ ਵਿਖੇ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਦੇ ਵਿਕਾਸ ਲਈ 11.50 ਲੱਖ ਦੀ ਗ੍ਰਾਂਟ ਦਾ ਚੈੱਕ ਗ੍ਰਾਮ ਪੰਚਾਇਤ ਨੂੰ ਭੇਟ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ 'ਆਪ' ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬਿਨਾਂ ਕਿਸੇ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾਏ ਹਨ ਅਤੇ ਰਹਿੰਦੇ ਵਿਕਾਸ ਕਾਰਜ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਵਿਚ 9.50 ਲੱਖ ਗਰਾੳਾੂਡ ਲਈ ਅਤੇ 2 ਲੱਖ ਪਿੰਡ ਦੇ ਵਿਕਾਸ ਲਈ ਹਨ | ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਸਰਪੰਚ ਹਰਜੀਤ ਸਿੰਘ, ਪੰਚ ਅੰਮਿ੍ਤਪਾਲ ਸਿੰਘ, ਪੰਚ ਰਵਿੰਦਰ ਸਿੰਘ, ਪੰਚ ਵੀਨਾ, ਪੰਚ ਸੰਦੀਪ ਕੌਰ, ਸੁਨੀਤਾ ਦੇਵੀ ਭੱਟੀਆਂ, ਕੁਲਵਿੰਦਰ ਸਿੰਘ ਦੇਹਰੀਵਾਲ, ਹਰਦੀਪ ਸਿੰਘ ਸਰਪੰਚ ਥਿੰਦਾ, ਜਸਵਾਲ ਸਿੰਘ ਪ੍ਰਧਾਨ, ਮਨਜੀਤ ਸਿੰਘ ਲਾਡੀ ਚਿੱਪੜਾ, ਸੁਰਿੰਦਰਪਾਲ ਦਾਤਾ, ਅਮਰੀਕ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ ਦੀਪਾ, ਮਾਸਟਰ ਸੋਨੰੂ, ਡਾ. ਜਰਨੈਲ ਸਿੰਘ, ਰਵਿੰਦਰ ਸਿੰਘ ਸਮੇਤ ਯੂਥ ਕਲੱਬ ਦੇ ਸਮੂਹ ਅਹੁਦੇਦਾਰ ਤੇ ਨਗਰ ਨਿਵਾਸੀ ਹਾਜ਼ਰ ਸਨ |