ਹੁਸ਼ਿਆਰਪੁਰ, 23 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ ਸਫ਼ਲ ਸੰਚਾਲਨ ਅਤੇ ਅਤੇ ਵਿਆਰਕ ਜਨ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਭਾਜਪਾ ਸਕੱਤਰ ਅਸ਼ਵਨੀ ਗੈਂਦ ਨੂੰ 'ਮਨ ਕੀ ਬਾਤ' ਮੁਹਿੰਮ ਦਾ ਜ਼ਿਲ੍ਹਾ ਸੰਯੋਜਕ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਮਹੀਨਾਵਾਰ ਪ੍ਰੋਗਰਾਮਾਂ ਨੂੰ ਹੋਰ ਬੇਹਤਰ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ |