ਪੱਸੀ ਕੰਢੀ, 23 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਡਾਕਟਰ ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ 23ਵਾਂ ਵਿਸ਼ਾਲ ਸਮਾਰੋਹ 26 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸੋਸਾਇਟੀ ਮੈਂਬਰਾਂ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦਾ ਜਨਮਦਿਵਸ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੇ. ਆਰ. ਕੇ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ 23ਵਾਂ ਵਿਸ਼ਾਲ ਸਮਾਰੋਹ 26 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1:30 ਵਜੇ ਤੋਂ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੈਂਬਰ ਪਾਰਲੀਮੈਂਟ ਡਾਕਟਰ ਰਾਜਕੁਮਾਰ ਚੱਬੇਵਾਲ, ਕੈਬਨਟ ਮੰਤਰੀ ਡਾਕਟਰ ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਹਲਕਾ ਉੜਮੁੜ ਟਾਂਡਾ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਦਸੂਹਾ, ਚੌਧਰੀ ਰਾਜਵਿੰਦਰ ਸਿੰਘ ਰਾਜਾ ਚੇਅਰਮੈਨ ਮੰਡੀ ਬੋਰਡ ਟਾਂਡਾ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ |