23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-04-2026
ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐੱਸ. ਬੀ. ਐੱਸ. ਨਗਰ ਵਿਖੇ ਹੋਈ 23ਵੀਂ ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਚੈਂਪੀਅਨਸ਼ਿਪ 'ਚ 10ਵੀਂ ਜਮਾਤ ਦੇ ਵਿਦਿਆਰਥੀ ਵੈਭਵ ਨੇ ਸੋਨੇ ਦਾ ਤਗਮਾ, ਯੁਵਰਾਜ ਨੇ ਚਾਂਦੀ ਦਾ ਤਗਮਾ ਅਤੇ ਹਿਮਾਂਸ਼ੂ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਆਸਪੁਰ ਸਿੰਘ ਬੇਦੀ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਲਗਨ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ | ਡੀ. ਏ. ਵੀ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਚੌਧਰੀ ਬਲਬੀਰ ਸਿੰਘ ਪਬਲਿਕ ਦੇ ਮੈਨੇਜਰ ਡਾ. ਅਰਵਿੰਦ ਕੁਮਾਰ ਤੇ ਸਕੱਤਰ ਆਰ. ਐੱਮ. ਭੱਲਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਜ਼ਿੰਦਗੀ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲੈਕਆਊਟ ਤੇ ਮੌਕਡਰਿੱਲ ਅਭਿਆਸ ਅੱਜ- ਡੀ. ਸੀ.
Ad Position 24