23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-04-2026
ਦਸੂਹਾ, 23 ਅਪ੍ਰੈਲ (ਭੁੱਲਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਹੈੱਡ ਕੁਆਰਟਰ ਚੱਕ ਕਾਸਮ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਦਿਨਾਂ ਤੋਂ ਚਲੀਆਂ ਆ ਰਹੀਆਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਪ੍ਰਚਾਰਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਕੀਰਤਨੀਏ ਭਾਈ ਹਰਪਾਲ ਸਿੰਘ ਦਸੂਹਾ, ਗੁਰਦੇਵ ਸਿੰਘ ਖ਼ਾਨਪੁਰ, ਕੁਲਵੰਤ ਸਿੰਘ, ਬਲਕਾਰ ਸਿੰਘ ਪੰਛੀ, ਗੁਰਦੇਵ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ | ਉਨ੍ਹਾਂ ਵੱਖ-ਵੱਖ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ | ਇਸ ਮੌਕੇ ਬਾਬਾ ਗੱਜਣ ਸਿੰਘ, ਜਥੇਦਾਰ ਰਣਜੀਤ ਸਿੰਘ ਧਨੋਆ, ਬਾਬਾ ਜਸਬੀਰ ਸਿੰਘ, ਹਰਪ੍ਰੀਤ ਸਿੰਘ, ਬਾਬਾ ਦਵਿੰਦਰ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਕਸ਼ਮੀਰ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਜ. ਪਰਮਿੰਦਰਪਾਲ ਸਿੰਘ ਨੇ ਬਤੌਰ ਸਹਾਇਕ ਡਾਇਰੈਕਟਰ ਅਹੁਦਾ ਸੰਭਾਲਿਆ ਅਗਲੀ ਖ਼ਬਰ ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਵਿਸ਼ਵ ਅਰਥ ਡੇ ਮਨਾਇਆ
Ad Position 24