ਹੁਸ਼ਿਆਰਪੁਰ, 23 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਪਿੰ੍ਰ: ਪਰਮਜੀਤ ਕੌਰ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ, ਕਵਿਤਾ ਤੇ ਭਾਸ਼ਣ ਰਾਹੀਂ ਖ਼ਾਲਸਾ ਪੰਥ ਦੀ ਸਾਜਨਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰ: ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਗੁਰਸਿੱਖੀ ਜੀਵਨ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਮੇਟੀ ਮੈਂਬਰਾਨ ਅਭੈ ਸਿੰਘ, ਅਵਤਾਰ ਸਿੰਘ, ਡਾ: ਕਰਨ ਸਿੰਘ ਚਾਵਲਾ ਵਲੋਂ ਪਿ੍ੰ: ਪਰਮਜੀਤ ਕੌਰ, ਵਾਇਸ ਪਿ੍ੰ: ਬਲਬੀਰ ਕੌਰ, ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ |