22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ 'ਵਿਸ਼ਵ ਧਰਤੀ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਮੁਕੇਰੀਆਂ, 23 ਅਪ੍ਰੈਲ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਮਾਰਗ ਦਰਸ਼ਨ ਹੇਠ ਕਰਵਾਏ ਗਏ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਵਾਤਾਵਰਨ ਪ੍ਰਤੀ ਆਪਣੀ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਮਿਸ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਪ੍ਰਕਿਰਤੀ ਨਾਲ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਅਤੇ ਸਾਫ਼ ਵਾਤਾਵਰਨ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ | ਇਸ ਮੌਕੇ 'ਤੇ ਸਾਰੇ ਕੋਆਰਡੀਨੇਟਰ ਅਤੇ ਅਧਿਆਪਕ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ | ਕਾਰਜਕ੍ਰਮ ਨੂੰ ਸਫਲ ਬਣਾਉਣ ਲਈ ਸਕੂਲ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਸ ਨਾਲ ਪੂਰੇ ਮਾਹੌਲ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਸਪਸ਼ਟ ਤੌਰ 'ਤੇ ਦੇਖਣ ਨੂੰ ਮਿਲੀ | ਪ੍ਰੋਗਰਾਮ ਦਾ ਸਮਾਪਨ ਸਕਾਰਾਤਮਿਕ ਸੰਦੇਸ਼ ਅਤੇ ਵਾਤਾਵਰਨ ਸੰਰੱਖਣ ਦੇ ਸੰਕਲਪ ਨਾਲ ਕੀਤਾ ਗਿਆ, ਜਿਸ ਨੇ ਸਭ ਨੂੰ ਪ੍ਰੇਰਿਤ ਕੀਤਾ ਕਿ ਉਹ 'ਸਾਡੀ ਤਾਕਤ, ਸਾਡਾ ਗ੍ਰਹਿ' ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਅਪਣਾਉਣ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਇੰਟਰ ਹਾਊਸ ਕਵਿਤਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵਿਸ਼ਵ ਰੰਗਮੰਚ ਵਲੋਂ ਗ਼ਜ਼ਲਗੋ ਗੁਰਦੀਪ ਸਿੰਘ ਸੈਣੀ ਦਾ ਸਨਮਾਨ
Ad Position 24