22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜ਼ਿਲ੍ਹੇ 'ਚ ਅੱਜ ਤੋਂ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ- ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 24-04-2026
ਹੁਸ਼ਿਆਰਪੁਰ, 23 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਟੀਕਾਕਰਨ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਨਾਲ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨਾ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਜ਼ਰੂਰੀ ਹੈ, ਜਿਸ ਨਾਲ ਕਈ ਘਾਤਕ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਟੀਕਾਕਰਨ ਸਰਕਾਰੀ ਸਮਾਂ-ਸੂਚੀ ਅਨੁਸਾਰ ਜ਼ਰੂਰ ਕਰਵਾਇਆ ਜਾਵੇ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਅਤੇ ਦੂਰ-ਦਰਾਜ਼ ਖੇਤਰਾਂ ਵਿੱਚ ਖ਼ਾਸ ਕੈਂਪ ਲਗਾਏ ਜਾਣਗੇ ਤਾਂ ਜੋ ਟੀਕਾਕਰਨ ਕਵਰੇਜ ਨੂੰ ਵਧਾਇਆ ਜਾ ਸਕੇ | ਇਸ ਦੇ ਨਾਲ ਹੀ ਸਕੂਲਾਂ ਵਿਚ ਇੰਟਰ-ਸਕੂਲ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ ਤੇ ਬੱਚਿਆਂ ਵਿਚ ਟੀਕਾਕਰਨ ਬਾਰੇ ਜਾਣਕਾਰੀ ਫੈਲਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵਲੋਂ ਰੈਲੀਆਂ ਕੱਢ ਕੇ ਸਮਾਜ ਵਿਚ ਟੀਕਾਕਰਨ ਬਾਰੇ ਸੁਨੇਹਾ ਫੈਲਾਇਆ ਜਾਵੇਗਾ | ਸਿਹਤ ਵਿਭਾਗ ਵਲੋਂ ਸਾਰੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਹਫ਼ਤੇ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਹਰ ਯੋਗ ਵਿਅਕਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ | ਸਿਵਲ ਸਰਜਨ ਨੇ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਯੋਗਦਾਨ ਪਾਉਣ ਤੇ ਜ਼ਿਲ੍ਹੇ ਨੂੰ ਟੀਕਾਕਰਨ ਵਿਚ ਅੱਗੇ ਲਿਜਾਉਣ ਲਈ ਯਤਨ ਕਰਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀਆਂ 'ਚ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਾਂ... ਅਗਲੀ ਖ਼ਬਰ ਸਿਲਵਰ ਓਕ ਸਕੂਲ 'ਚ ਅਰਥ-ਡੇ ਦੇ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
Ad Position 24