23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡਾਂ 'ਚ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ- ਪੰਮੀ, ਲੱਕੀ

Ad Position 21
No active advertisement
ਅਜੀਤ ਡੈਸਕ 25-04-2026
ਹਰਿਆਣਾ, 24 ਅਪ੍ਰੈਲ (ਹਰਮੇਲ ਸਿੰਘ ਖੱਖ)-ਪਿਛਲੇ ਕਈ ਦਿਨਾਂ ਤੋਂ ਪਿੰਡ ਭੂੰਗਾ ਅਤੇ ਆਸ-ਪਾਸ ਦੇ ਪਿੰਡਾਂ 'ਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਅਣ-ਐਲਾਨੇ ਕੱਟਾਂ ਕਾਰਨ ਆਮ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਗੱਲਾਂ ਕਰਨ ਤੋਂ ਬਿਨਾਂ ਕੁੱਝ ਨਹੀਂ ਕਰ ਰਹੀ ਤੇ ਇਹ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮੀ ਤੇ ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ ਨੇ ਕੀਤਾ | ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਘਰੇਲੂ, ਵਪਾਰਿਕ ਤੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਕਿਸਾਨੀ ਦਾ ਕੰਮ ਬੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕ ਅੱਤ ਦੀ ਗਰਮੀ 'ਚ ਪ੍ਰੇਸ਼ਾਨੀ ਦੇ ਆਲਮ 'ਚ ਹਨ | ਉਨ੍ਹਾਂ ਸਰਕਾਰ ਤੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਕਿ ਪਿੰਡਾਂ 'ਚ ਲੱਗ ਰਹੇ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਖ਼ਤਮ ਕਰਕੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲੱਖੀ ਗਿਲਜੀਆਂ ਵਲੋਂ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਜ਼ਿਲ੍ਹੇ 'ਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਿ੍ੱਲ ਸਫਲਤਾਪੂਰਵਕ ਸੰਪੰਨ
Ad Position 24