23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹਾ ਪ੍ਰਧਾਨ ਲੱਖੀ ਗਿਲਜੀਆਂ ਵਲੋਂ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

Ad Position 21
No active advertisement
ਅਜੀਤ ਡੈਸਕ 25-04-2026
ਟਾਂਡਾ ਉੜਮੁੜ, 24 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੋਂ ਦੀ ਅਗਵਾਈ ਹੇਠ ਟਾਂਡਾ ਉੜਮੁੜ ਵਿਖੇ ਹੋਈ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਤੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੁਰਜੀਤ ਸਿੰਘ ਕੈਰੋਂ ਦੀ ਅਗਵਾਈ ਹੇਠ ਨਿਰਵੈਰ ਸਿੰਘ ਖੁੱਡਾ ਨੂੰ ਹਲਕਾ ਪ੍ਰਧਾਨ ਉੜਮੁੜ ਟਾਂਡਾ ਅਤੇ ਕਮਲਜੀਤ ਸਿੰਘ ਨੂੰ ਹਲਕਾ ਸਰਪਰਸਤ ਉੜਮੁੜ ਟਾਂਡਾ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਤੇ ਸੁਰਜੀਤ ਸਿੰਘ ਕੈਰੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਹਮੇਸ਼ਾ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਲਈ ਜਿੱਥੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਆਂ ਉੱਥੇ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਦੇ ਵਿਚ ਦੋਨੋਂ ਨਵ ਨਿਯੁਕਤ ਅਹੁਦੇਦਾਰ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਡੱਟ ਕੇ ਹਮਾਇਤ ਅਤੇ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਵਿਚ ਆਪਣਾ ਵੱਡਾ ਰੋਲ ਅਦਾ ਕਰਨਗੇ | ਇਸ ਮੌਕੇ ਉਨ੍ਹਾਂ ਦੇ ਨਾਲ ਰਤਨ ਸਿੰਘ ਖੁੱਡਾ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸਰਬਜੀਤ ਮੋਮੀ ਤੇ ਸਾਬੀ ਰਾਜਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਪ੍ਰਬੰਧਨ 'ਚ ਪਾਵਰਕਾਮ ਤੇ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਏ- ਸਰਬਜੋਤ ਸਾਬੀ ਅਗਲੀ ਖ਼ਬਰ ਪਿੰਡਾਂ 'ਚ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ- ਪੰਮੀ, ਲੱਕੀ
Ad Position 24