23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਿਜਲੀ ਪ੍ਰਬੰਧਨ 'ਚ ਪਾਵਰਕਾਮ ਤੇ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਏ- ਸਰਬਜੋਤ ਸਾਬੀ

Ad Position 21
No active advertisement
ਅਜੀਤ ਡੈਸਕ 25-04-2026
ਮੁਕੇਰੀਆਂ, 24 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਘਰੇਲੂ ਅਤੇ ਖੇਤੀਬਾੜੀ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਤੇ ਕਿਸਾਨਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਇਸ ਮਾਮਲੇ 'ਤੇ ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਾਬੀ ਮੁਕੇਰੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਬਿਜਲੀ ਪ੍ਰਬੰਧਨ ਵਿਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਸਰਬਜੋਤ ਸਾਬੀ ਨੇ ਕਿਹਾ ਕਿ ਇਕ ਪਾਸੇ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਦੂਜੇ ਪਾਸੇ ਲਗਾਤਾਰ ਲੱਗ ਰਹੇ ਬਿਜਲੀ ਕੱਟ ਲੋਕਾਂ ਲਈ ਵੱਡੀ ਮੁਸੀਬਤ ਬਣ ਗਏ ਹਨ, ਸ਼ਹਿਰਾਂ ਵਿਚ ਘਰੇਲੂ ਉਪਭੋਗਤਾ ਘੰਟਿਆਂ ਬਿਜਲੀ ਤੋਂ ਵਾਂਝੇ ਰਹਿੰਦੇ ਹਨ, ਜਦਕਿ ਪਿੰਡਾਂ ਵਿਚ ਖੇਤੀਬਾੜੀ ਸੈਕਟਰ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿਚ ਵੀ ਵੱਡੀ ਕਟੌਤੀ ਕੀਤੀ ਜਾ ਰਹੀ ਹੈ, ਇਸ ਕਾਰਨ ਕਿਸਾਨਾਂ ਦੀ ਫ਼ਸਲ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ, ਮਹਿਜ਼ 4 ਘੰਟੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਤੇ ਉਹ ਵੀ ਕੱਟਾਂ ਤੋਂ ਪ੍ਰਭਾਵਿਤ ਹੈ | ਸਰਬਜੋਤ ਸਾਬੀ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਕਿਸਾਨਾਂ ਨੂੰ ਸਮੇਂ 'ਤੇ ਬਿਜਲੀ ਨਾ ਮਿਲਣ ਕਾਰਨ ਉਹ ਆਪਣੇ ਟਿਊਬਵੈੱਲ ਨਹੀਂ ਚਲਾ ਸਕਦੇ, ਜਿਸ ਨਾਲ ਫ਼ਸਲਾਂ ਸੁੱਕਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਹਾਲਾਤ ਜਾਰੀ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਰਾਜ ਵਿਚ ਬਿਜਲੀ ਦੀ ਕੋਈ ਘਾਟ ਨਹੀਂ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ | ਪਾਵਰਕਾਮ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਬੰਧਨ ਠੀਕ ਹੁੰਦਾ ਤਾਂ ਲੋਕਾਂ ਨੂੰ ਏਨੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪੈਂਦਾ | ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਨਾਕਾਮ ਯੋਜਨਾ ਅਤੇ ਕਮਜ਼ੋਰ ਪ੍ਰਬੰਧਨ ਕਾਰਨ ਹੀ ਇਹ ਸੰਕਟ ਪੈਦਾ ਹੋਇਆ ਹੈ | ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਬਿਜਲੀ ਸਪਲਾਈ ਨੂੰ ਸੁਚਾਰੂ ਨਹੀਂ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਨਾਲ ਮਿਲ ਕੇ ਸੰਘਰਸ਼ ਕਰੇਗੀ | ਉਨ੍ਹਾਂ ਨੇ ਮੰਗ ਕੀਤੀ ਕਿ ਪਾਵਰਕਾਮ ਆਪਣੀ ਕਾਰਗੁਜ਼ਾਰੀ ਵਿਚ ਤੁਰੰਤ ਸੁਧਾਰ ਕਰੇ ਅਤੇ ਘਰੇਲੂ ਅਤੇ ਖੇਤੀਬਾੜੀ ਸੈਕਟਰ ਲਈ ਯਕੀਨੀ ਤੇ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ | ਅੰਤ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਬਿਜਲੀ ਵਰਗੇ ਮਾਮਲੇ ਵਿਚ ਨਾਕਾਮੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ |
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਟਰਾਲੀ ਤੇ ਕੰਬਾਈਨ ਦੀ ਟੱਕਰ 'ਚ ਇਕ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲੱਖੀ ਗਿਲਜੀਆਂ ਵਲੋਂ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ
Ad Position 24