22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡਾ. ਰਵਜੋਤ ਸਿੰਘ ਨੇ ਡਾ. ਅੰਬੇਡਕਰ ਦੀ ਜੈਅੰਤੀ ਸਬੰਧੀ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 25-04-2026
ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ 'ਚ ਸ਼ਿਰਕਤ ਕੀਤੀ | ਇਸ ਮੌਕੇ ਪਿੰਡ ਵਾਸੀਆਂ ਵਲੋਂ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ | ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਨਪ੍ਰੀਤ ਸਿੰਘ ਛਤਵਾਲ ਨੂੰ ਸਦਮਾ, ਮਾਤਾ ਸਵਰਗਵਾਸ ਅਗਲੀ ਖ਼ਬਰ ਜਨਰਲ ਕੈਟਾਗਰੀਜ਼ ਕਮਿਸ਼ਨ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ
Ad Position 24