ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ)-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਬਿੰਦੂ ਰੰਧਾਵਾ ਦੁਆਰਾ ਆਪਣੇ ਪਤੀ ਸਵਰਗੀ ਬਿਕਰਮਜੀਤ ਸਿੰਘ ਰੰਧਾਵਾ ਦੇ ਜਨਮ ਦਿਨ ਦੀ ਯਾਦ ਵਿਚ 11 ਹਜ਼ਾਰ ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ | ਇਸ ਮੌਕੇ ਕਰਨਲ ਰੰਧਾਵਾ, ਤਸ਼ਾਨ ਰੰਧਾਵਾ, ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੈਅਰਮੈਨ ਰਾਜੀਵ ਬਜਾਜ, ਮੈਂਬਰ ਰੈਡ ਕਰਾਸ ਕਾਰਜਕਾਰਨੀ ਕਮੇਟੀ ਵਿਨੋਦ ਓਹਰੀ ਅਤੇ ਰਾਕੇਸ਼ ਕਪਿਲਾ, ਮੈਂਬਰ ਹਸਪਤਾਲ ਭਲਾਈ ਸੈਕਸ਼ਨ ਸੁਰਜੀਤ ਸਹੋਤਾ ਵੀ ਮੌਜੂਦ ਸਨ | ਮੰਗੇਸ਼ ਸੂਦ ਨੇ ਦੱਸਿਆ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |