ਟਾਂਡਾ ਉੜਮੁੜ, 24 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵੜੈਚ ਫਾਰਮ ਨਜ਼ਦੀਕ ਇਕ ਮੋਟਰਸਾਈਕਲ ਦੇ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ 'ਤੇ ਇਕ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਕਰੀਬ ਸ਼ਾਮ 6 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਇਮਤਿਆਜ਼ ਪੁੱਤਰ ਮੰਗਲੂ ਵਾਸੀ ਯੂਪੀ ਹਾਲ ਵਾਸੀ ਟਾਂਡਾ ਅਤੇ ਆਕਿਬ ਪੁੱਤਰ ਸਬਦਾਰ ਸੜਕ ਪਾਰ ਕਰ ਰਹੇ ਸਨ ਕਿ ਦਸੂਹੇ ਵਾਲੀ ਸਾਈਡ ਤੋਂ ਆ ਰਹੀ ਕਾਰ ਦੀ ਚਪੇਟ ਵਿਚ ਆ ਗਏ | ਇਸ ਹਾਦਸੇ ਵਿਚ ਇਮਤਿਆਜ ਪੁੱਤਰ ਮੰਗਲੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਆਕਿਬ ਪੁੱਤਰ ਸਬਦਾਰ ਗੰਭੀਰ ਜ਼ਖਮੀ ਹੋ ਗਿਆ | ਮੌਕੇ 'ਤੇ ਪਹੁੰਚ ਕੇ ਸੜਕ ਸੁਰੱਖਿਆ ਟੀਮ ਨੇ ਦੂਸਰੇ ਜ਼ਖਮੀ ਹੋਏ ਵਿਅਕਤੀ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ | ਸੜਕ ਹਾਦਸਾ ਕਿੰਨਾ ਹਾਲਾਤਾਂ ਵਿਚ ਵਾਪਰਿਆ ਇਸ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |