ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਤਾਪਮਾਨ ਵਿਚ ਲਗਾਤਾਰ ਵਾਧੇ ਦੀ ਸੰਭਾਵਨਾ ਨੂੰ ਲੈ ਕੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀ.ਐੱਚ.ਸੀ. ਹਾਰਟਾ-ਬੱਡਲਾ ਡਾ. ਮਨਪ੍ਰੀਤ ਸਿੰਘ ਬੈਂਸ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਜਿਸ ਵਿਚ ਲੋਕਾਂ ਨੂੰ ਵੱਧ ਰਹੀ ਤਾਪ ਲਹਿਰ ਤੋਂ ਬਚਣ ਲਈ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਇਲਾਕੇ 'ਚ ਤਾਪ ਲਹਿਰ (ਹੀਟ ਵੇਵ) ਦੀ ਸਥਿਤੀ ਬਣ ਰਹੀ ਹੈ | ਇਸ ਦੌਰਾਨ ਲੂ ਲੱਗਣ ਅਤੇ ਡੀਹਾਈਡਰੇਸ਼ਨ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਲਈ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੁਰੱਖਿਆ ਲਈ ਐਡਵਾਈਜ਼ਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੋ ਜਾਂਦਾ ਹੈ, ਤਾਂ ਇਸ ਨੂੰ ਹੀਟ ਵੇਵ ਦੀ ਸਥਿਤੀ ਮੰਨਿਆ ਜਾਂਦਾ ਹੈ ਅਤੇ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਨ ਤੰਤਰ ਨੂੰ ਪ੍ਰਭਾਵਿਤ ਕਰਦਾ ਹੈ ਤੇ ਗਰਮੀ ਨਾਲ ਸੰਬੰਧਿਤ ਗੰਭੀਰ ਬਿਮਾਰੀਆਂ ਦਾ ਕਾਰਨ ਬਣ