21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਮਹਿਤਾਬਪੁਰ ਵਿਖੇ ਕਿਸਾਨ ਦੇ ਖੇਤ 'ਚ ਚੋਰੀ

Ad Position 21
No active advertisement
ਅਜੀਤ ਡੈਸਕ 25-04-2026
ਭੰਗਾਲਾ, 24 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਵਿਖੇ ਸਰਵਜੀਤ ਸਿੰਘ ਪੁੱਤਰ ਰਾਮ ਸਿੰਘ ਦੇ ਖੇਤਾਂ ਵਿਚ ਬਣੇ ਮੋਟਰ ਦੇ ਕਮਰੇ ਦਾ ਤਾਲਾ ਤੋੜ ਕੇ ਚੋਰਾਂ ਵਲੋਂ ਚੋਰੀ ਕਰਨ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਸ਼ਨ ਦਾਸ ਨੇ ਦੱਸਿਆ ਕਿ ਬਿਆਸ ਦਰਿਆ ਦੇ ਨਜ਼ਦੀਕ ਖੇਤਾਂ ਵਿਚ ਇਕ ਮੋਟਰ ਦਾ ਕਮਰਾ ਬਣਾਇਆ ਹੋਇਆ ਹੈ ਜਿਸ ਵਿਚ ਕੀਮਤੀ ਸਮਾਨ ਰੱਖਿਆ ਹੋਇਆ ਸੀ ਜਿਸ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਜਦੋਂ ਮੈਂ ਖੇਤਾਂ ਵਿਚ ਗਿਆ ਤਾਂ ਦੇਖਿਆ ਕਿ ਮੋਟਰ ਦੇ ਕਮਰੇ ਦਾ ਤਾਲਾ ਟੁੱਟਿਆ ਹੋਇਆ ਸੀ ਜਦੋਂ ਮੈਂ ਅੰਦਰ ਜਾ ਕੇ ਦੇਖਿਆ ਤਾਂ ਇਕ ਪੈਟਰੋਲ 'ਤੇ ਚੱਲਣ ਵਾਲਾ ਪੰਪ, ਦੋ ਯੂਰੀਆ ਦੇ ਥੈਲੇ, ਇਕ ਡਾਇਆ ਖ਼ਾਦ ਦਾ ਥੈਲਾ ਅਤੇ ਲਗਭਗ ਦੋ ਕਿੱਲੇ ਦੀ ਨਵੀਂ ਪਾਈਪ ਚੋਰੀ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਭੰਗਾਲਾ ਹਲਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਸਬਾ ਭੰਗਾਲਾ ਵਿਚ ਇੱਕ ਪੁਲਿਸ ਚੌਂਕੀ ਹੁੰਦੇ ਹੋਏ ਵੀ ਪੁਲਿਸ ਪ੍ਰਸ਼ਾਸਨ ਚੋਰੀਆਂ ਨੂੰ ਰੋਕਣ ਵਿਚ ਬੇਵੱਸ ਨਜ਼ਰ ਆ ਰਿਹਾ ਹੈ | ਉਨ੍ਹਾਂ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਭੰਗਾਲਾ ਹਲਕੇ ਵਿਚ ਹੋ ਰਹੀਆਂ ਚੋਰੀਆਂ ਤੇ ਲੁੱਟਾਂ ਖੋਹਾਂ ਨੂੰ ਰੋਕਣ ਲਈ ਪੁਲਿਸ ਦੀ ਗਸ਼ਤ ਹਲਕੇ ਅੰਦਰ ਵਧਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ ਵਿਖੇ ਗੈਸਟ ਲੈਕਚਰਾਰ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦੀ ਨਵੀਂ ਫੁੱਟਬਾਲ ਗਰਾਉਂਡ ਸੋਮਵਾਰ ਤੋਂ ਆਮ ਵਾਂਗ ਖੁੱਲ੍ਹੀ ਰਹੇਗੀ
Ad Position 24