19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਰਕਾਰੀ ਸਕੂਲ ਖ਼ਾਨਪੁਰ ਵਿਖੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 25-04-2026
ਸ਼ਾਮਚੁਰਾਸੀ, 24 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਹਾਈ ਸਕੂਲ ਖ਼ਾਨਪੁਰ (ਸਹੋਤਾ) ਵਿਖੇ ਨਵੇਂ ਸੈਸ਼ਨ ਦੇ ਆਰੰਭ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਉਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪਿਛਲੇ ਸੈਸ਼ਨ ਦੌਰਾਨ ਸ਼ਾਨਦਾਰ ਅੰਕ ਲੈ ਕੇ ਅਤੇ ਖੇਡਾਂ ਵਿਚ ਅਹਿਮ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਸਮਾਗਮ ਦੌਰਾਨ ਸਕੂਲ ਦੀ ਮੁਖੀ ਮੈਡਮ ਸੁਨੀਤਾ ਰਾਣੀ ਨੇ ਸਕੂਲ ਦੀ ਵਾਰਸ਼ਿਕ ਰਿਪੋਰਟ ਪੇਸ਼ ਕਰਦੇ ਹੋਏ ਪਿਛਲੇ ਸਾਲ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਟੇਜ ਸਕੱਤਰ ਦੀ ਸੇਵਾ ਕਮਲਜੀਤ ਸਿੰਘ ਸੂਸ ਨੇ ਨਿਭਾਈ | ਇਸ ਮੌਕੇ ਬਾਬਾ ਕੁਲਵੰਤ ਸਿੰਘ, ਸਵਰਨ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਮਨਜੀਤ ਸਿੰਘ, ਪ੍ਰਭ ਸਿੰਘ, ਸਰਪੰਚ ਰਾਮ ਮੂਰਤੀ, ਸਰਪੰਚ ਗੁਰਜੀਤ ਕੌਰ, ਕੁਲਵਰਨ ਸਿੰਘ, ਮਨਦੀਪ ਸਿੰਘ, ਨੰਬਰਦਾਰ ਸੁਰਿੰਦਰ ਸਿੰਘ, ਅਜਮੇਰ ਸਿੰਘ, ਬਾਲ ਕਿਸ਼ਨ, ਗੁਰਵਿੰਦਰ ਕੁਮਾਰ, ਮਨਮੋਹਣ ਸਿੰਘ, ਪਰਮਜੀਤ ਕੌਰ, ਮਨਪ੍ਰੀਤ ਕੌਰ, ਸੁਮਨ ਦੇਵੀ, ਸਿਵਾਨੀ ਬਲਿਆਲ, ਬਲਜੀਤ ਕੌਰ ਤੇ ਕਮਲਜੀਤ ਕੌਰ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਬਹਾਲ ਕਰਨ ਦੀ ਮੰਗ : ਪੀ.ਐਸ. ਸੰਧੂ <br/> ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਧਰਤੀ ਦਿਵਸ ਮਨਾਇਆ
Ad Position 24