ਪੱਸੀ ਕੰਢੀ, 24 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਇੱਥੋਂ ਨਜ਼ਦੀਕ ਪਿੰਡ ਜਮਸ਼ੇਰ ਚਠਿਆਲ ਵਿਖੇ ਵੱਸਣ ਗੋਤ ਜਠੇਰਿਆਂ ਦਾ ਮੇਲਾ 26 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਕਰਨੈਲ ਸਿੰਘ, ਅਮਰੀਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਰਸਮਾਂ ਜਠੇਰਿਆਂ ਸਬੰਧੀ ਉਹ ਪੂਰੀਆਂ ਕੀਤੀਆਂ ਜਾਣਗੀਆਂ ਬਾਅਦ ਵਿਚ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਸਾਰੀਆਂ ਸੰਗਤਾਂ ਨੂੰ ਹੁਮ ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ |