13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਾਲਜ ਆਫ਼ ਨਰਸਿੰਗ 'ਚ ਸਾਈਬਰ ਕ੍ਰਾਈਮ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 25-04-2026
ਅੱਡਾ ਸਰਾਂ, 24 ਅਪ੍ਰੈਲ (ਮਸੀਤੀ)–ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ 'ਚ ਅੱਜ ਦੇ ਡਿਜੀਟਲ ਯੁੱਗ ਵਿਚ ਵਧ ਰਹੇ ਸਾਈਬਰ ਅਪਰਾਧਾਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਈਬਰ ਕ੍ਰਾਈਮ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਪ੍ਰਧਾਨ ਪਰਮਿੰਦਰ ਸਿੰਘ ਤੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਸੈਮੀਨਾਰ 'ਚ ਵਿਦਿਆਰਥਣਾਂ ਤੇ ਸਟਾਫ਼ ਵਲੋਂ ਵੱਡੀ ਗਿਣਤੀ 'ਚ ਭਾਗ ਲਿਆ ਗਿਆ | ਸੈਮੀਨਾਰ 'ਚ ਬਿਊਰੋ ਆਫ਼ ਇਨਵੈਸਟਿਗੇਸ਼ਨ ਦੀ ਟੀਮ ਵਲੋਂ ਸ਼ੁਭਨੀਤ ਕੌਰ (ਆਈ. ਟੀ. ਅਫ਼ਸਰ) ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਗਗਨਪ੍ਰੀਤ ਸਿੰਘ ਆਈ.ਟੀ. ਅਫ਼ਸਰ, ਅੰਮਿ੍ਤਪਾਲ ਸਿੰਘ ਆਈ. ਟੀ. ਅਫ਼ਸਰ ਟਾਂਡਾ ਅਤੇ ਅੰਮਿ੍ਤਪਾਲ ਸਿੰਘ ਆਈ.ਟੀ. ਅਫ਼ਸਰ ਤਲਵਾੜਾ ਵੀ ਮੌਜੂਦ ਰਹੇ | ਮੁੱਖ ਬੁਲਾਰੇ ਵਲੋਂ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਦੇ ਆਨਲਾਈਨ ਧੋਖਾਧੜੀ, ਫਿਸ਼ਿੰਗ, ਹੈਕਿੰਗ ਆਦਿ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਕਿਸੇ ਵੀ ਅਣਜਾਣ ਲਿੰਕ, ਈਮੇਲ ਜਾਂ ਕਾਲ 'ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਆਪਣੀ ਨਿੱਜੀ ਜਾਣਕਾਰੀ, ਬੈਂਕ ਡੀਟੇਲ ਜਾਂ ਓ .ਟੀ. ਪੀ. ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਵੀ ਰੱਖਿਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਮਾਹਿਰਾਂ ਵਲੋਂ ਉਨ੍ਹਾਂ ਦੇ ਜਵਾਬ ਦਿੱਤੇ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਲਵਦੀਪ ਕੌਰ ਵੜੈਚ ਅਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਦੇ ਨਾਲ ਸਟਾਫ਼ ਮੈਂਬਰ ਸਤਵਿੰਦਰ ਕੌਰ, ਹਰਸ਼ਾ ਸ਼ਰਮਾ, ਜਸਪ੍ਰੀਤ ਕੌਰ, ਹਰਜੀਤ ਕੌਰ, ਕੋਮਲਪ੍ਰੀਤ ਕੌਰ ਅਤੇ ਜਯਾ ਵੀ ਮੌਜੂਦ ਸਨ | ਅੰਤ ਵਿਚ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਇੰਟਰਨੈੱਟ ਵਰਤੋਂ ਅਤੇ ਸਾਈਬਰ ਕ੍ਰਾਈਮ ਤੋਂ ਬਚਾਅ ਲਈ ਜਾਗਰੂਕ ਰਹਿਣ ਦਾ ਸੰਕਲਪ ਦਿਵਾਇਆ ਗਿਆ | ਇਸ ਮੌਕੇ ਸਤਵਿੰਦਰ ਕੌਰ, ਹਰਸ਼ਾ ਸ਼ਰਮਾ, ਜਸਪ੍ਰੀਤ ਕੌਰ, ਹਰਜੀਤ ਕੌਰ, ਕੋਮਲਪ੍ਰੀਤ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਾਜ ਕੁਮਾਰ ਨੇ ਮੰਨਣਹਾਨਾ ਦੀ ਬਣ ਰਹੀ ਸੜਕ ਦੇ ਚੱਲ ਰਹੇ ਕੰਮ ਦੀ ਕੀਤੀ ਜਾਂਚ ਅਗਲੀ ਖ਼ਬਰ ਠੁਆਣਾ ਸਕੂਲ 'ਚ ਕਮਰੇ ਬੰਦ ਤੇ ਦੋ ਦਿਨਾਂ ਤੋਂ ਬੱਚਿਆਂ ਦੀ ਹਾਜ਼ਰੀ ਨਹੀ ਲੱਗੀ
Ad Position 24