13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-04-2026
ਅੱਡਾ ਸਰਾਂ, 24 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ 'ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਹਰਜੀਤ ਸਿੰਘ ਨੇ ਕੀਤੀ, ਜਦਕਿ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹਕੇ ਭਾਗ ਲਿਆ | ਵਿਦਿਆਰਥੀਆਂ ਨੂੰ ਅਰਥ ਦਿਵਸ ਦੀ ਮਹੱਤਤਾ ਤੇ ਵਾਤਾਵਰਨ ਸੰਭਾਲ ਦੀ ਲੋੜ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਅਧਿਆਪਕਾਂ ਨੇ ਜਾਗਰੂਕਤਾ ਦਾ ਸੰਚਾਰ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਧਰਤੀ ਦੀ ਸੰਭਾਲ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਗਿਆ | ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦੇਣ ਲਈ ਨਾਟਕ ਪੇਸ਼ ਕੀਤਾ, ਜਿਸ 'ਚ ਪ੍ਰਦੂਸ਼ਣ, ਰੁੱਖਾਂ ਦੀ ਕਟਾਈ ਅਤੇ ਪਾਣੀ ਦੀ ਕਮੀ ਵਰਗੀਆਂ ਸਮੱਸਿਆਵਾਂ ਨੂੰ ਦਰਸਾਉਂਦੇ ਹੋਏ ਧਰਤੀ ਦੀ ਰੱਖਿਆ ਦੀ ਲੋੜ ਨੂੰ ਉਜਾਗਰ ਕੀਤਾ ਗਿਆ | ਇਸ ਤੋਂ ਇਲਾਵਾ ਕਵਿਤਾ ਉਚਾਰਨ, ਪੋਸਟਰ ਮੇਕਿੰਗ ਮੁਕਾਬਲੇ, ਗੀਤਾਂ ਰਾਹੀਂ ਪ੍ਰੋਗਰਾਮ ਨੂੰ ਬੇਹੱਦ ਸਾਰਥਿਕ ਬਣਾਇਆ ਗਿਆ | ਵਿਦਿਆਰਥੀਆਂ ਵਲੋਂ ਤਿਆਰ ਕੀਤੇ ਪੋਸਟਰਾਂ ਤੇ ਨਾਅਰਿਆਂ ਰਾਹੀਂ ਸੁਨੇਹੇ ਦਿੱਤੇ ਗਏ | ਪਿ੍ੰਸੀਪਲ ਹਰਜੀਤ ਸਿੰਘ ਨੇ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੇ ਰੋਜ਼ਾਨਾ ਜੀਵਨ ਵਿਚ ਉੱਦਮ ਕਰਕੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਅ ਸਕਦੇ ਹਾਂ | ਅੰਤ 'ਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਾਤਾਵਰਨ ਦੀ ਰੱਖਿਆ ਕਰਨ ਦਾ ਸੰਕਲਪ ਲਿਆ ਗਿਆ ਤੇ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਣਐਲਾਨੇ ਬਿਜਲੀ ਕੱਟ ਪੰਜਾਬ 'ਚ ਛੋਟੇ ਕਾਰੋਬਾਰਾਂ ਲਈ ਆਰਥਿਕ ਮੁਸ਼ਕਿਲਾਂ ਦਾ ਕਾਰਨ ਬਣ ਰਹੇ ਹਨ-ਧਾਲੀਵਾਲ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ 11 ਕਰੋੜ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਉਦਘਾਟਨ
Ad Position 24