07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜੰਗਲਾਂ ਨੂੰ ਅੱਗ ਤੋਂ ਬਚਾਉਣ ਲਈ ਵਣ ਵਿਭਾਗ ਵਲੋਂ ਫਾਇਰ ਰੈਲੀ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਤਲਵਾੜਾ, 25 ਅਪ੍ਰੈਲ (ਐਚ.ਐਸ.ਮਿੱਠੂ)- ਜੰਗਲਾਂ ਦੀ ਰਾਖੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਵਣ ਵਿਭਾਗ ਦੀ ਤਲਵਾੜਾ ਰੇਂਜ-1 ਅਤੇ ਰੇਂਜ-2 ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਫਾਇਰ ਰੈਲੀ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਇਸ ਮੌਕੇ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ | ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਜੰਗਲ ਸਾਡੀ ਵਡਮੁੱਲੀ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਅੱਗ ਤੋਂ ਬਚਾਉਣਾ ਹਰ ਨਾਗਰਿਕ ਦਾ ਫ਼ਰਜ਼ ਹੈ | ਉਨ੍ਹਾਂ ਦੱਸਿਆ ਕਿ ਇਹ ਰੈਲੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਅੱਗ ਦੇ ਨੁਕਸਾਨਾਂ ਪ੍ਰਤੀ ਸੁਚੇਤ ਕਰੇਗੀ | ਵਣ ਮੰਡਲ ਅਫ਼ਸਰ ਦਸੂਹਾ ਅੰਜਨ ਸਿੰਘ ਨੇ ਜੰਗਲਾਂ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ, ਕਿਉਂਕਿ ਇਹ ਅੱਗ ਅਕਸਰ ਬੇਕਾਬੂ ਹੋ ਕੇ ਜੰਗਲਾਂ ਨੂੰ ਆਪਣੀ ਲਪੇਟ ਵਿਚ ਲੈ ਲੈਂਦੀ ਹੈ | ਵਿਭਾਗ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਤੁਰੰਤ ਸੂਚਨਾ ਦੇਣ ਲਈ ਫਾਇਰ ਕੰਟਰੋਲ ਰੂਮ ਦਾ ਨੰਬਰ 01883-238007 ਜਾਰੀ ਕੀਤਾ ਗਿਆ ਹੈ | ਇਸ ਮੌਕੇ ਰੇਂਜ ਅਫ਼ਸਰ ਰੀਤ ਮਹਿੰਦਰਪਾਲ ਸਿੰਘ (ਰੇਂਜ-1), ਦਲਜੀਤ ਕੁਮਾਰ (ਰੇਂਜ-2), ਸਮੂਹ ਸਟਾਫ਼ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੱਪਲਾਂਵਾਲਾ ਸਕੂਲ ਵਿਖੇ ਮਲੇਰੀਆ ਹੈਲਥ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਲੋਕਾਂ 'ਚ ਹਾਹਾਕਾਰ
Ad Position 24