08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੀ.ਐਚ.ਸੀ. ਬੁੱਢਾਬੜ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਭੰਗਾਲਾ, 25 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਵਿਸ਼ਵ ਮਲੇਰੀਆ ਦਿਵਸ ਦੇ ਮੌਕੇ 'ਤੇ ਸੀ.ਐੱਚ.ਸੀ. ਬੁੱਢਾਬੜ ਵਿਖੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ 'ਤੇ ਡਾ. ਨੀਲਮ ਨੇ ਦੱਸਿਆ ਕਿ ਮਲੇਰੀਆ ਮੱਛਰਾਂ ਰਾਹੀਂ ਫੈਲਣ ਵਾਲੀ ਗੰਭੀਰ ਬਿਮਾਰੀ ਹੈ, ਜਿਸ ਤੋਂ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ | ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਪਾਣੀ ਖੜ੍ਹਾ ਨਾ ਹੋਣ ਦੇਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਬੁਖ਼ਾਰ ਆਉਣ 'ਤੇ ਤੁਰੰਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਲੋਕ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਮਲੇਰੀਆ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ | ਇਸ ਮੌਕੇ ਡਾ. ਗੁਰਜੀਤ ਸਿੰਘ, ਰਿੰਪੀ (ਬੀ.ਈ.ਈ.), ਰੁਪਿੰਦਰ ਕੌਰ, ਬਲਵੀਰ ਕੌਰ (ਨਰਸਿੰਗ ਸਿਸਟਰ), ਮਨਜੀਤ ਕੌਰ, ਸ਼ਸ਼ੀ ਬਾਲਾ, ਮਧੂ ਬਾਲਾ, ਸ਼ਿਵਾਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ 'ਚ ਟੀ.ਬੀ. ਦੇ ਮਾਮਲਿਆਂ ਦੀ ਸਮੇਂ-ਸਿਰ ਪਹਿਚਾਣ ਤੇ ਇਲਾਜ ਨੂੰ ਯਕੀਨੀ ਬਣਾਇਆ ਜਾਵੇ- ਡਾ: ਕਮਲ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ 'ਚ ਸਾਇੰਸ ਮੇਲਾ ਲਗਾਇਆ
Ad Position 24