08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਵਿਚ ਪੀ.ਐਚ.ਸੀ. ਚੱਕੋਵਾਲ ਅਧੀਨ ਵੱਖ-ਵੱਖ ਆਯੂਸ਼ਮਾਨ ਆਰੋਗਿਆ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਸੰਪੂਰਨ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ | ਹਰ ਹਫ਼ਤੇ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ, ਜਿਸ ਦੌਰਾਨ ਗਰਭਵਤੀ ਅÏਰਤਾਂ ਅਤੇ ਬੱਚਿਆਂ ਦੇ ਟੀਕੇ ਲਗਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਗਰਭਵਤੀ ਅÏਰਤਾਂ ਦਾ ਰਜਿਸਟਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਸਾਰੀ ਜਾਂਚ ਅਤੇ 2 ਟੀਕੇ ਬਿਲਕੁਲ ਮੁਫ਼ਤ ਲਗਾਏ ਜਾਂਦੇ ਹਨ | ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅÏਰਤਾਂ ਦੀ ਡਿਲਿਵਰੀ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ ਅਤੇ ਅÏਰਤਾਂ ਨੂੰ 700 ਰੁਪਏ ਵੀ ਦਿੱਤੇ ਜਾਂਦੇ ਹਨ | ਇਸ ਤੋਂ ਇਲਾਵਾ ਮਮਤਾ ਦਿਵਸ ਦੌਰਾਨ ਗਰਭਵਤੀ ਅÏਰਤਾਂ ਨੂੰ ਵੀ ਏ.ਐਨ.ਐਮ. ਅਤੇ ਸੀ.ਐਚ.ਓ. ਵੱਲੋਂ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ | ਇਸ ਮੌਕੇ ਬੀ.ਈ.ਈ. ਹਰਦੀਪ ਸਿੰਘ ਨੇ ਦੱਸਿਆ ਕਿ ਕਿ ਗਰਭਵਤੀ ਅÏਰਤਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਖ਼ੁਰਾਕ ਵਿਚ ਹਰੀਆਂ ਸਬਜ਼ੀਆਂ, ਫਲਾਂ, ਦਾਲਾਂ, ਚਾਵਲ, ਘਿਓ, ਆਇਓਡੀਨ ਯੁਕਤ ਨਮਕ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿਚ ਖੂਨ ਦੀ ਕਮੀ ਨਾ ਹੋਵੇ | ਇਸ ਮੌਕੇ ਏ.ਐਨ.ਐਮ. ਹਰਪ੍ਰੀਤ ਕੌਰ, ਸੀ.ਐਚ.ਓ. ਡਾ. ਨੇਹਾ, ਆਸ਼ਾ ਵਰਕਰ ਰਾਜ ਕੁਮਾਰੀ, ਗਗਨਦੀਪ ਕੌਰ, ਪ੍ਰਵੀਨ ਕੁਮਾਰੀ, ਮਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਉਰਦੂ ਆਮੋਜ਼ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ 'ਡਿਜੀਟਲ ਡਿਵਾਈਡ ਐਂਡ ਰੋਲ ਆਫ਼ ਸੋਸ਼ਲ ਮੀਡੀਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ
Ad Position 24