08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਸ਼ਾ ਵਿਭਾਗ ਨੇ ਉਰਦੂ ਆਮੋਜ਼ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਹੁਸ਼ਿਆਰਪੁਰ, 25 ਅਪ੍ਰੈਲ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਵੱਲੋਂ ਕਰਵਾਏ ਜਾ ਰਹੇ ਉਰਦੂ ਆਮੋਜ਼ ਕੋਰਸ ਦੇ ਸੈਸ਼ਨ ਜੁਲਾਈ ਤੋਂ ਦਸੰਬਰ 2025 ਦੇ ਵਿਦਿਆਰਥੀਆਂ ਨੂੰ 6 ਮਹੀਨੇ ਦਾ ਉਰਦੂ ਆਮੋਜ਼ ਦਾ ਇਮਤਿਹਾਨ ਪਾਸ ਕਰਨ ਉਪਰੰਤ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਬੈਚ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | 50 ਅੰਕਾਂ ਦੇ ਪੇਪਰ ਵਿੱਚੋਂ 43 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਵੰਦਨਾ ਕੁਮਾਰੀ, 42 ਅੰਕਾਂ ਨਾਲ ਦੂਸਰਾ ਸਥਾਨ ਸੰਜੀਵ ਕੁਮਾਰ ਅਤੇ 41 ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਇੰਦਰਜੀਤ ਸਿੰਘ ਅਤੇ ਡਾ. ਕੁਲਦੀਪ ਸਿੰਘ ਬਰਾਬਰ ਰਹੇ | ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਉਰਦੂ ਅਧਿਆਪਕ ਡਾ. ਬਿ੍ਜ ਭੂਸ਼ਨ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਦਫ਼ਤਰ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਉਰਦੂ ਜ਼ੁਬਾਨ ਨੂੰ ਪ੍ਰਫੁੱਲਤ ਕਰਨ ਲਈ ਉਰਦੂ ਆਮੋਜ਼ ਦਾ ਕੋਰਸ ਕਰਾਇਆ ਜਾ ਰਿਹਾ ਹੈ | ਇਹ 6 ਮਹੀਨੇ ਦਾ ਕੋਰਸ ਹੈ ਅਤੇ ਸਾਲ ਵਿੱਚ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਮਹੀਨੇ ਦੋ ਬੈਚ ਚੱਲਦੇ ਹਨ | ਸਿਖਾਂਦਰੂਆਂ ਨੂੰ ਭਾਸ਼ਾ ਵਿਭਾਗ ਦੇ ਉਰਦੂ ਆਮੋਜ਼ ਕੋਰਸ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ | ਇਸ ਮੌਕੇ ਐਡਵੋਕੇਟ ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਪਾਲ ਸਿੰਘ, ਲਾਲ ਸਿੰਘ ਆਦਿ ਹਾਜ਼ਿਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਂਧਰਾ ਭੱਠੇ 'ਤੇ ਐਂਟੀ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ
Ad Position 24