ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਾਬਕਾ ਸਾਂਸਦ ਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਆਪਣੇ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ 'ਚ ਹਰੇਕ ਵਰਕਰ ਨੂੰ ਪੂਰਾ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਤੇ ਨਿਆਂ ਪਸੰਦ ਪਾਰਟੀ ਹੈ, ਜੋ ਆਪਣੇ ਹਰੇਕ ਬੂਥ ਪੱਧਰ ਦੇ ਵਰਕਰ ਤੋਂ ਲੈ ਕੇ ਉਚ ਅਹੁਦੇਦਾਰਾਂ ਦਾ ਬਰਾਬਰ ਧਿਆਨ ਰੱਖਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ 'ਚ ਏਕਤਾ ਪੂਰੀ ਤਰ੍ਹਾਂ ਕਾਇਮ ਹੈ, ਜਿਸ ਸਦਕਾ ਅੱਜ ਪਾਰਟੀ ਮਜ਼ਬੂਤ ਹੋ ਰਹੀ ਹੈ | ਇਸ ਮੌਕੇ ਸੂਬੇ ਦੇ ਮੌਜੂਦਾ ਹਾਲਾਤਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸ.ਪੀ. ਦੀਵਾਨ ਆਦਿ ਵੀ ਮੌਜੂਦ ਸਨ |