08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਸ਼ਵ ਮਲੇਰੀਆ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਭੰਗਾਲਾ, 25 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਆਯੂਸ਼ਮਾਨ ਆਰੋਗਿਆ ਕੇਂਦਰ ਮੁਸਾਹਿਬਪੁਰ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਜਗੀਰ ਲਾਲ ਤੇ ਰਾਜਦੀਪ ਸਿੰਘ ਨੌਸਹਿਰਾ ਨੇ ਲੋਕਾਂ ਨੂੰ ਦੱਸਿਆ ਕਿ 'ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਦੁਨੀਆਂ ਭਰ ਵਿੱਚ ਮਲੇਰੀਏ ਦੇ ਖ਼ਾਤਮੇ ਅਤੇ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ | ਲੋਕਾਂ ਨੂੰ ਦੱਸਿਆ ਕਿ ਮਲੇਰੀਆ ਆਮ ਤੌਰ ਤੇ ਮੀਂਹ ਦੇ ਮੌਸਮ ਤੇ ਜ਼ਿਆਦਾ ਗਰਮੀ ਵਿੱਚ ਹੁੰਦਾ ਹੈ ਅਤੇ ਘਰਾਂ ਵਿੱਚ ਲੱਗੇ ਜਾਲੀਦਾਰ ਦਰਵਾਜਿਆਂ ਤੇ ਖਿੜਕੀਆਂ ਨੂੰ ਬੰਦ ਰੱਖਣਾ ਚਾਹੀਦਾ ਹੈ ਤੇ ਮੱਛਰਾਂ ਤੋਂ ਬਚਣ ਲਈ ਸਾਨੂੰ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਸੁਖਵਿੰਦਰ ਸਿੰਘ ਢਿੱਲੋਂ, ਜਸਵੀਰ ਕੁਮਾਰ, ਉਕਾਰ ਸਿੰਘ, ਰਮਨ, ਵਿਪਨ, ਅਮਨਦੀਪ ਏ. ਐਨ. ਐਮ. ਅਤੇ ਵਰਕਰਾਂ, ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਾਧਨਾ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ 'ਚ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦੈ- ਖੰਨਾ
Ad Position 24