ਤਲਵਾੜਾ, 25 ਅਪ੍ਰੈਲ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਸ੍ਰੀ ਮੁਨੀਸ਼ ਚੱਢਾ ਐਮ.ਸੀ. ਨਗਰ ਪੰਚਾਇਤ ਤਲਵਾੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਜਨਤਾ ਤੋਂ ਵੋਟ ਮੰਗੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਨੇ ਅਤੇ ਲੋਕ ਸਭਾ ਚੋਣਾਂ ਵਿਚ ਜੋ ਵੀ ਵਾਅਦੇ ਜਨਤਾ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ | ਚੁਣਾਵੀਂ ਜਿੱਤ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਬੋਲਿਆ ਗਿਆ ਝੂਠ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਿਆਸੀ ਪਾਰਟੀ ਨੂੰ ਬਹੁਤ ਜ਼ਿਆਦਾ ਘਾਟਾ ਪਹੰੁਚਾਏਗਾ | ਸ੍ਰੀ ਚੱਢਾ ਨੇ ਕਿਹਾ ਕਿ ਪੰਜਾਬ ਵਿਚ ਆਗਾਮੀ ਸਰਕਾਰ ਕਾਂਗਰਸ ਪਾਰਟੀ ਦੀ ਬਣਦੀ ਤੈਅ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਕੰਢੀ ਏਰੀਆ ਵਿਚ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਵੀ ਜਲ ਯੋਜਨਾ ਦਾ ਨਿਰਮਾਣ ਨਹੀਂ ਕਰਵਾਇਆ | ਹਾਲਾਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੇ ਜ਼ੋਰ ਸ਼ੋਰ ਨਾਲ ਕਿਹਾ ਸੀ ਕਿ ਸਾਡੀ ਸਰਕਾਰ ਸੱਤਾ ਵਿਚ ਆਈ ਤਾਂ ਕੰਢੀ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਕਮੀ ਕਦੇ ਨਹੀਂ ਆਉਣ ਦਿੱਤੀ ਜਾਵੇਗੀ | ਅੱਜ ਕੰਢੀ ਦੇ ਕਈ ਪਿੰਡ ਗਰਮੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪਾਣੀ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਇਸ ਮੌਕੇ ਚੱਢਾ ਨਾਲ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |