09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਰਕਾਰ ਦਾ ਮੁੱਖ ਉਦੇਸ਼- ਰਾਜਾ ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਅੱਡਾ ਸਰਾਂ, 25 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰ ਲੱਖਾਂ ਰੁਪਏ ਖ਼ਰਚ ਰਹੀ ਹੈ ਹੈ ਅਤੇ ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਸਰਕਾਰ ਵਲੋਂ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਪਿੰਡ ਸਰਾਂਈ ਵਿਖੇ ਕੀਤਾ | ਸਰਪੰਚ ਸਰਬਜੀਤ ਕੌਰ ਦੀ ਅਗਵਾਈ ਵਿਚ ਹੋਏ ਇੱਕ ਸਮਾਗਮ ਦੌਰਾਨ ਵਿਧਾਇਕ ਰਾਜਾ ਨੇ ਪਿੰਡ 'ਚ ਨੌਜਵਾਨਾਂ ਲਈ ਜਿੰਮ ਦਾ ਸਮਾਨ ਲੈਣ ਵਾਸਤੇ ਤਿੰਨ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰ ਰਹੀ ਹੈ ਹੈ ਅਤੇ ਸੂਬੇ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ•ਾਂ ਸੰਤੁਸ਼ਟ ਹਨ | ਇਸ ਮੌਕੇ ਸਰਪੰਚ ਸਰਬਜੀਤ ਕੌਰ ਨੇ ਵਿਧਾਇਕ ਰਾਜਿਆਂ ਨੂੰ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਇਆ ਤੇ ਵਿਧਾਇਕ ਨੇ ਇਹਨਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਕੁਲਵਿੰਦਰ ਕੌਰ,ਪੰਚ ਗੁਰਦੇਵ ਸਿੰਘ, ਅਵਤਾਰ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ, ਪ੍ਰਗਟ ਸਿੰਘ, ਸੋਹਣ ਸਿੰਘ, ਸਰਬਜੀਤ ਸਿੰਘ, ਮਨੀ, ਰੋਹਨ ਕਾਲਕੱਟ, ਅਮਰ ਕਾਲਕੱਟ, ਜਸਪਾਲ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਅਤੇ ਕਾਬਲੀਅਤ ਦਾ ਕੋਈ ਮੁਕਾਬਲਾ ਨਹੀਂ- ਵਿਧਾਇਕ ਘੁੰਮਣ ਅਗਲੀ ਖ਼ਬਰ ਬੀ.ਐਨ.ਡੀ. ਸਕੂਲ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24