ਤਲਵਾੜਾ, 26 ਅਪ੍ਰੈਲ (ਮਨੀਸ਼ਾ ਮਹਿਤਾ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਰਾਜ ਸਭਾ ਮੈਂਬਰ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ, ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਜ਼ਿਲ੍ਹਾ ਰੋਪੜ ਭਾਜਪਾ ਦੇ ਸਾਬਕਾ ਪ੍ਰਭਾਰੀ ਨੇ ਕਿਹਾ ਕਿ ਮੈਂ ਹਲਕਾ ਦਸੂਹਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹੋਰਾਂ ਦਾ ਦਿਲ ਦੀਆਂ ਗਹਿਰਾਈਆਂ 'ਚੋਂ ਨਿੱਘਾ ਸਵਾਗਤ ਕਰਦਾ ਹਾਂ ਅਤੇ ਖ਼ੁਸ਼ੀ ਪ੍ਰਗਟ ਕਰਦਾ ਹਾਂ | ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਸਧਾਰਨ ਗੱਲ ਨਹੀਂ ਹੈ ਸਗੋਂ ਭਗਵੰਤ ਮਾਨ ਸਰਕਾਰ ਲਈ ਬਹੁਤ ਸ਼ਰਮਿੰਦਗੀ ਵਾਲੀ ਗੱਲ ਹੈ | ਇਸ ਨਾਲ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਅਤੇ ਹਰਮਨ ਪਿਆਰੀ ਪਾਰਟੀ ਬਣ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ | ਝੂਠੇ ਲਾਰਿਆਂ ਦੇ ਸਹਾਰੇ ਸੱਤਾ 'ਚ ਆਈ ਆਪ ਸਰਕਾਰ ਝੂਠ ਦੀ ਨੀਂਹ ਤੇ ਖੜੀ ਹੈ | ਜਨਤਾ ਨੂੰ ਇਸ ਸਰਕਾਰ ਤੋਂ ਕੋਈ ਸੁੱਖ ਨਹੀਂ ਮਿਲਿਆ | ਸਮੱਸਿਆਵਾਂ ਘੱਟ ਹੋਣ ਦੀ ਵਜਾਏ ਅੱਗੇ ਨਾਲੋਂ ਵਧੀਆ ਹਨ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵਾੜਾ ਡਾ. ਧਰੁੱਵ ਸਿੰਘ, ਮੰਡਲ ਪ੍ਰਧਾਨ ਕੈਪ. ਨਰੇਸ਼, ਸੀਨੀਅਰ ਵਾਈਸ ਪ੍ਰਧਾਨ ਪੁਸ਼ਪਿੰਦਰ ਸਿੰਘ, ਸਾਬਕਾ ਮੰਡਲ ਪ੍ਰਧਾਨ ਪ੍ਰੇਮ ਚੌਧਰੀ, ਕੁਲਦੀਪ ਚਤਰੂ, ਕੁਲਵਿੰਦਰ ਕਾਕਾ, ਸੁਰਿੰਦਰ ਸਿੰਘ, ਮਾਸਟਰ ਹਰਦਿਆਲ ਸਿੰਘ, ਮਾਸਟਰ ਸਰਵਨ ਸਿੰਘ, ਸਤੀਸ਼ ਮਾਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |
'ਆਪ' ਦੇ ਰਾਜ ਸਭਾ ਮੈਂਬਰ ਦਾ ਭਾਜਪਾ 'ਚ ਆਉਣ 'ਤੇ ਨਿੱਘਾ ਸਵਾਗਤ- ਸੁਸ਼ੀਲ ਪਿੰਕੀ
ਅਜੀਤ ਡੈਸਕ
27-04-2026