27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 'ਆਪ' ਵਰਕਰਾਂ ਨੇ ਰਾਘਵ ਚੱਢਾ ਅਤੇ ਹਰਭਜਨ ਸਿੰਘ ਦੇ ਪੁਤਲੇ ਫੂਕੇ

Ad Position 21
No active advertisement
ਅਜੀਤ ਡੈਸਕ 27-04-2026

ਮੁਕੇਰੀਆਂ, 26 ਅਪ੍ਰੈਲ (ਰਾਮਗੜ੍ਹੀਆ)- ਅੱਜ ਮੁਕੇਰੀਆਂ ਵਿਖੇ ਪ੍ਰੋ. ਜੀ. ਐਸ. ਮੁਲਤਾਨੀ ਦੀ ਅਗਵਾਈ 'ਚ ਰਾਘਵ ਚੱਢਾ ਅਤੇ ਹਰਭਜਨ ਸਿੰਘ ਜੋ ਰਾਜ ਸਭਾ ਮੈਂਬਰ ਸਨ, ਬੀਤੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਗਏ ਸਨ ਉਨ੍ਹਾਂ ਦੇ ਖਿਲਾਫ ਰੋਸ ਵਜੋਂ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਮਾਤਾ ਰਾਣੀ ਚੌਂਕ ਵਿਖੇ ਉਨ੍ਹਾਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ 'ਚ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਲੀਡਰਾਂ ਨੂੰ ਗ਼ਦਾਰ ਕਰਾਰ ਦਿੰਦੀ ਹੈ ਕਿਉਂਕਿ ਇਨ੍ਹਾਂ ਨੂੰ ਪੰਜਾਬ ਦੀ ਆਵਾਜ਼ ਚੁੱਕਣ ਲਈ ਪੰਜਾਬ ਦੇ ਹੱਕ ਦੀ ਗੱਲ ਕਰਨ ਭੇਜਿਆ ਸੀ ਪਰੰਤੂ ਇਹ ਕੇਂਦਰ ਦੀ ਮੋਦੀ ਸਰਕਾਰ ਤੋਂ ਡਰਦੇ ਹੋਏ ਬੀ.ਜੇ.ਪੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੀ ਪਿੱਠ 'ਤੇ ਛੁਰਾ ਮਾਰਿਆ ਹੈ ਅਤੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਇੱਥੇ ਇਹ ਵੀ ਦੱਸਣਯੋਗ ਹੈ ਕਿ ਖਹਿਰਾ ਸਾਹਿਬ ਦੇ ਨਾਲ 11 ਐਮ.ਐਲ.ਏ ਗਏ ਸੀ | ਅੱਜ ਲੋਕ ਉਨ੍ਹਾਂ ਦਾ ਨਾਂਅ ਤੱਕ ਨਹੀਂ ਜਾਣਦੇ | ਉਸੇ ਤਰ੍ਹਾਂ ਇਨ੍ਹਾਂ ਨੂੰ ਵੀ ਪੰਜਾਬ ਦੀ ਜਨਤਾ ਮੂੰਹ ਤੱਕ ਨਹੀਂ ਲਗਾਏਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿੰਦਾਬਾਦ ਸੀ ਜ਼ਿੰਦਾਬਾਦ ਹੈ ਅਤੇ ਜ਼ਿੰਦਾਬਾਦ ਰਹੇਗੀ | ਉਨ੍ਹਾਂ ਕਿਹਾ ਕਿ ਅਸੀਂ ਸਾਰੀ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਕੇਜਰੀਵਾਲ ਸਾਹਿਬ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਚਟਾਨ ਵਾਂਗ ਖੜੇ ਹਾਂ | ਉਨ੍ਹਾਂ ਕਿਹਾ ਕਿ ਇਨ੍ਹਾਂ ਗ਼ਦਾਰਾਂ ਨੂੰ ਆਉਣ ਵਾਲੇ ਸਮੇਂ 'ਚ ਸਬਕ ਸਿਖਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਿਰੇ ਤੋਂ ਨਿਕਾਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵਲੋਂ ਬੇਅਦਬੀਆਂ ਸਬੰਧੀ ਕਾਨੂੰਨ ਲਿਆਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਅਗਲੀ ਖ਼ਬਰ ਪਿੰਡ ਪੱਸੀ ਕਰੋੜਾ ਵਿਖੇ ਕਾਂਗਰਸ ਪਾਰਟੀ ਨੂੰ ਝਟਕਾ
Ad Position 24