27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵਲੋਂ ਬੇਅਦਬੀਆਂ ਸਬੰਧੀ ਕਾਨੂੰਨ ਲਿਆਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 27-04-2026
ਟਾਂਡਾ ਉੜਮੁੜ, 26 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਬੇਅਦਬੀਆਂ ਦੇ ਮਾਮਲਿਆਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਲਿਆਉਣਾ ਪੰਜਾਬ ਸਰਕਾਰ ਦਾ ਇਤਿਹਾਸਿਕ ਫ਼ੈਸਲਾ ਹੈ | ਇਹ ਵਿਚਾਰ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕਹੇ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਅਤੇ ਹੋਰ ਮੈਂਬਰਾਂ ਵੱਲੋਂ ਸਾਂਝੇ ਤੌਰ ਤੇ ਕਿਹਾ ਕਿ ਇਸ ਬਿੱਲ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਤੇ ਅਜਿਹਿਆਂ ਘਟਨਾਵਾਂ ਨੂੰ ਇਸ ਕਾਨੂੰਨ ਦੇ ਆਉਣ ਨਾਲ ਪੂਰੀ ਰੋਕ ਲਗੇਗੀ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਫਰਵਰੀ ਮਹੀਨੇ ਕਰਵਾਏ ਗਏ ਸਾਲਾਨਾ ਕੀਰਤਨ ਦਰਬਾਰ ਤੇ ਪਿਛਲੇ ਸਾਲ ਕਰਵਾਏ ਗਏ ਗੁਰਮਤਿ ਸਮਾਗਮਾਂ ਦਾ ਲੇਖਾ-ਜੋਖਾ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਲਈ ਵਿਊਾਤਬੰਦੀ ਕੀਤੀ ਗਈ | ਇਸ ਮੌਕੇ ਸੁਸਾਇਟੀ ਸਰਪ੍ਰਸਤ ਸ਼ਰਧਾ ਸਿੰਘ, ਖ਼ਜ਼ਾਨਚੀ ਪਿਆਰਾ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਤੀਰਥ ਸਿੰਘ, ਇਕਬਾਲ ਸਿੰਘ ਮੂਨਕਾਂ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਫਿਨਲੈਂਡ ਵਿਖੇ ਪੰਜਾਬੀ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 'ਆਪ' ਵਰਕਰਾਂ ਨੇ ਰਾਘਵ ਚੱਢਾ ਅਤੇ ਹਰਭਜਨ ਸਿੰਘ ਦੇ ਪੁਤਲੇ ਫੂਕੇ
Ad Position 24