27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦਸਮੇਸ਼ ਪਬਲਿਕ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-04-2026
ਨੰਗਲ ਬਿਹਾਲਾਂ, 26 ਅਪ੍ਰੈਲ (ਵਿਨੋਦ ਮਹਾਜਨ)-ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਧਰਤੀ ਨੂੰ ਸਾਫ਼ -ਸੁਥਰਾ ਅਤੇ ਹਰਾ- ਭਰਾ ਬਣਾਉਣ ਦਾ ਸੰਦੇਸ਼ ਦਿੱਤਾ | ਵਿਦਿਆਰਥੀਆਂ ਨੂੰ ਰੁੱਖ ਲਗਾਉਣ, ਪਾਣੀ ਦੀ ਬੱਚਤ ਕਰਨ ਤੇ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀ ਘਰੋਂ ਪੌਦੇ ਲੈ ਕੇ ਸਕੂਲ ਆਏ ਅਤੇ ਸਕੂਲ ਵਿਚ ਇਹਨਾਂ ਪੌਦਿਆਂ ਨੂੰ ਲਗਾਇਆ ਗਿਆ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਧਰਤੀ ਮਾਤਾ ਦੀ ਸੰਭਾਲ ਕਰਨ ਦਾ ਸੰਕਲਪ ਲਿਆ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਕੂਲ ਅਤੇ ਵਿਦਿਆਰਥੀਆਂ ਦੁਆਰਾ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪਿ੍ਥਵੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ 'ਚ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਬਾਰਸੀਲੋਨਾ ਲਗਾਤਾਰ ਦੂਜੇ ਲਾ ਲੀਗਾ ਖਿਤਾਬ ਦੇ ਨੇੜੇ
Ad Position 24