ਗੜ੍ਹਸ਼ੰਕਰ, 26 ਅਪ੍ਰੈਲ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਨੇਕ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਬਾਣੀ ਅਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਨਰਿੰਦਰ ਸਿੰਘ, ਤਰਲੋਕ ਸਿੰਘ ਅਰੋੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਬਿੱਟਾ, ਦਵਿੰਦਰ ਸਿੰਘ ਨੀਟਾ, ਤਰਲੋਕ ਸਿੰਘ, ਅਮਨਦੀਪ ਸਿੰਘ ਬੈਂਸ, ਅੰਮਿ੍ਤਪਾਲ ਸਿੰਘ ਤੇ ਹੋਰ ਹਾਜ਼ਰ ਸਨ |