27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 27-04-2026
ਹੁਸ਼ਿਆਰਪੁਰ, 26 ਅਪ੍ਰੈਲ (ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਲੈਬਾਰਟਰੀ ਸਾਇੰਸਜ਼ ਵਲੋਂ ਮੈਡੀਕਲ ਲੈਬਾਰਟਰੀ ਪ੍ਰੋਫੈਸ਼ਨਲ ਹਫ਼ਤੇ ਦੇ ਹਿੱਸੇ ਵਜੋਂ ਵਾਈਸ ਚਾਂਸਲਰ ਡਾ. ਚੰਦਰ ਮੋਹਨ ਦੀ ਅਗਵਾਈ ਹੇਠ ਇੱਕ ਖੂਨਦਾਨ ਕੈਂਪ ਲਗਾਇਆ ਗਿਆ | ਯੂਨੀਵਰਸਿਟੀ ਸਕੂਲ ਆਫ਼ ਫਾਰਮੇਸੀ ਦੇ ਡਾਇਰੈਕਟਰ ਡਾ. ਮਨਿੰਦਰ ਪਾਲ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ | ਸਿਵਲ ਹਸਪਤਾਲ ਤੋਂ ਡਾ. ਵੈਸ਼ਾਲੀ ਨੇ ਖੂਨਦਾਨ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਡਾ. ਸੁਖਮੀਤ ਕੌਰ ਬੇਦੀ ਨੇ ਕਿਹਾ ਕਿ ਖੂਨਦਾਨ ਇੱਕ ਨੇਕ ਅਤੇ ਜੀਵਨ ਬਚਾਉਣ ਵਾਲਾ ਕਾਰਜ ਹੈ, ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਲੈਬਾਰਟਰੀ ਪੇਸ਼ੇਵਰ ਸਿਹਤ ਸੰਭਾਲ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦਾ ਯੋਗਦਾਨ ਮਹੱਤਵਪੂਰਨ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਲੋੜਵੰਦਾਂ ਦੀ ਮੱਦਦ ਕਰਨ ਲਈ ਅਜਿਹੇ ਸਮਾਜਿਕ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਤੇ ਵਰਕਰਾਂ ਨੇ ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਖਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ 'ਆਪ' ਛੱਡ ਕੇ ਆਗੂ ਜਾਨ ਬਚਾਉਣ ਲਈ ਭੱਜਣ ਲੱਗੇ- ਲਾਲੀ ਬਾਜਵਾ
Ad Position 24