ਦਸੂਹਾ, 26 ਅਪ੍ਰੈਲ (ਭੁੱਲਰ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦਸੂਹਾ ਵਿਖੇ ਪ੍ਰਸਿੱਧ ਸਮਾਜ ਸੇਵੀ ਬਲਜੀਤ ਸਿੰਘ ਬਲੱਗਣ, ਸੰਨੀ ਬਲੱਗਣ, ਰਿੰਪਾ ਬਲੱਗਣ, ਸੁਖਜੀਤ ਸਿੰਘ ਗਿੱਲ ਮੰਡ ਭੰਡੇਰ ਯੂ.ਕੇ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬਲਜੀਤ ਸਿੰਘ ਬਲੱਗਣ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਦਾਨ ਦੇਣਾ ਸੋਨਾ ਦਾਨ ਦੇਣ ਦੇ ਬਰਾਬਰ ਹੁੰਦਾ ਹੈ, ਉਨ੍ਹਾਂ ਨੇ ਕਿਹਾ ਕਿ ਡੀ. ਏ ਵੀ ਸੀਨੀਅਰ ਸੈਕੰਡਰੀ ਸਕੂਲ ਇੱਕ ਸਦੀ ਪੁਰਾਣਾ ਸਕੂਲ ਹੈ | ਇਸ ਸਕੂਲ ਦੀ ਸਾਡੇ ਕੰਡੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ | ਇਹ ਸਕੂਲ ਜਿੱਥੇ ਸਿੱਖਿਆ ਵਿਚ ਹਮੇਸ਼ਾ ਮੋਹਰੀ ਰਿਹਾ ਉੱਥੇ ਖੇਡਾਂ ਵਿਚ ਵੀ ਇਸ ਸਕੂਲ ਨੇ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਜੇਸ਼ ਗੁਪਤਾ ਨੇ ਕਿਹਾ ਕਿ ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਬਲੱਗਣ ਪਰਿਵਾਰ ਤੋਂ ਬਾਕੀ ਵੀ ਦਾਨੀ ਸੱਜਣਾਂ ਨੂੰ ਸੇਧ ਲੈਣੀ ਚਾਹੀਦੀ ਹੈ ਤੇ ਅਜਿਹੇ ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਕੁਲਦੀਪ ਕੁਮਾਰ, ਜਸਬੀਰ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਸੁਮਿਤ ਚੋਪੜਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |