27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦਸੂਹਾ ਦੇ ਪਿੰਡ ਛੋਟਾ ਟੇਰਕਿਆਣਾ ਨੂੰ ਵਿਧਾਇਕ ਘੁੰਮਣ ਨੇ ਦਿੱਤਾ ਪੰਜ ਲੱਖ ਦਾ ਚੈੱਕ

Ad Position 21
No active advertisement
ਅਜੀਤ ਡੈਸਕ 27-04-2026
ਦਸੂਹਾ, 26 ਅਪ੍ਰੈਲ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਛੋਟਾ ਢੇਰ ਕਿਆਣਾ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ | ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿਚ ਸੁਧਾਰ ਕਰਨ 'ਤੇ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫ਼ੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ ਇਸ ਸਮੇਂ ਸਰਪੰਚ ਹਰਜੀਤ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ ਇਸ ਮੌਕੇ ਸਰਪੰਚ ਹਰਜੀਤ ਸਿੰਘ ਗੋਲਡੀ, ਮੈਂਬਰ ਮਨਜੀਤ ਕੌਰ, ਮੈਂਬਰ ਕਮਲਜੀਤ ਕੌਰ, ਮੈਂਬਰ ਹਰਬੰਸ ਲਾਲ, ਸੰਮਤੀ ਮੈਂਬਰ ਪਰਮਜੀਤ ਸਿੰਘ ਗੋਗੀ, ਲਾਡੀ ਸਰਪੰਚ, ਮਾਰਕੀਟ ਕਮੇਟੀ ਚੇਅਰਮੈਨ ਕੇਪੀ ਸੰਧੂ, ਸੱਤਾ ਹਿੰਮਤਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਿੱਟ ਬਾਈਕਰ ਕਲੱਬ ਵਲੋਂ 5ਵਾਂ ਖ਼ੂਨਦਾਨ ਕੈਂਪ, 40 ਯੂਨਿਟ ਇਕੱਤਰ ਅਗਲੀ ਖ਼ਬਰ ਬਾਂਸ 'ਤੇ ਲੱਗਾ ਮੀਟਰ ਦਾ ਬਕਸਾ ਹੇਠਾਂ ਡਿਗਿਆ
Ad Position 24